15.4 C
Toronto
Tuesday, September 29, 2026
spot_img
Homeਭਾਰਤਪੁਲਵਾਮਾ 'ਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 2 ਅੱਤਵਾਦੀ ਮਾਰੇ

ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 2 ਅੱਤਵਾਦੀ ਮਾਰੇ

ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 2 ਅੱਤਵਾਦੀ ਮਾਰੇਫੌਜ ਦਾ ਇਕ ਜਵਾਨ ਤੇ ਐਸ.ਪੀ.ਓ. ਵੀ ਸ਼ਹੀਦ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਵਿਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ। ਇਸ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਮਾਰ ਮੁਕਾਇਆ। ਇਸੇ ਦੌਰਾਨ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਫੌਜ ਦਾ ਜਵਾਨ ਅਤੇ ਜੰਮੂ ਕਸ਼ਮੀਰ ਪੁਲਿਸ ਦਾ ਇਕ ਐਸ.ਪੀ.ਓ. ਵੀ . ਸ਼ਹੀਦ ਹੋ ਗਿਆ। ਫੌਜ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦਾ ਪਤਾ ਲੱਗਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਸੀ ਅਤੇ ਅੱਤਵਾਦੀਆਂ ਨੇ ਆਪਣੇ ਆਪ ਨੂੰ ਘਿਰੇ ਹੁੰਦਿਆਂ ਦੇਖ ਕੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿਚ ਦੋ ਅੱਤਵਾਦੀ ਮਾਰੇ ਗਏ ਅਤੇ ਫੌਜ ਦਾ ਇਕ ਜਵਾਨ ਅਤੇ ਪੁਲਿਸ ਦਾ ਇਕ ਐਸ.ਪੀ.ਓ. ਸ਼ਹੀਦ ਹੋ ਗਿਆ। ਜ਼ਿਕਰਯੋਗ ਹੈ ਕਿ ਲੰਘੇ 24 ਘੰਟਿਆਂ ਵਿਚ ਇਹ ਦੂਜਾ ਵੱਡਾ ਮੁਕਾਬਲਾ ਸੀ। ਲੰਘੇ ਕੱਲ੍ਹ ਹੀ ਸ਼ੋਪੀਆ ਜ਼ਿਲ੍ਹੇ ਵਿਚ ਮੁਕਾਬਲੇ ਦੌਰਾਨ ਹਿਜ਼ਬੁਲ ਦੇ 3 ਖਤਰਨਾਕ ਅੱਤਵਾਦੀ ਮਾਰੇ ਗਏ ਸਨ।

RELATED ARTICLES
POPULAR POSTS