Breaking News
Home / ਭਾਰਤ / ਅਮਿਤ ਸ਼ਾਹ ਨੇ ਦਿੱਤੀ ਧਮਕੀ

ਅਮਿਤ ਸ਼ਾਹ ਨੇ ਦਿੱਤੀ ਧਮਕੀ

ਕਿਹਾ – ਜੋ ਮਰਜ਼ੀ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ
ਲਖਨਊ/ਬਿਊਰੋ ਨਿਊਜ਼
ਕੇਂਦਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਕਾਨੂੰਨ ਸਬੰਧੀ ਧਮਕੀਆਂ ਵਰਗੇ ਬਿਆਨ ਦੇਣੇ ਸ਼ੁਰੂ ਕਰ ਦਿੱਤੇ ਹਨ। ਸ਼ਾਹ ਨੇ ਨਾਗਰਿਕਤਾ ਸੋਧ ਕਾਨੂੰਨ ਦੇ ਸਮਰਥਨ ‘ਚ ਇੱਕ ਰੈਲੀ ਨੂੰ ਸੰਬੋਧਨ ਕੀਤਾ। ਉੱਤਰ ਪ੍ਰਦੇਸ਼ ਦੇ ਲਖਨਊ ‘ਚ ਹੋਈ ਇਸ ਰੈਲੀ ‘ਚ ਸ਼ਾਹ ਨੇ ਵਿਰੋਧੀ ਧਿਰ ‘ਤੇ ਜੰਮ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਦੀਆਂ ਅੱਖਾਂ ‘ਤੇ ਵੋਟ ਬੈਂਕ ਦੀ ਪੱਟੀ ਬੰਨ੍ਹੀ ਹੋਈ ਹੈ, ਜਿਸ ਨੇ ਵਿਰੋਧ ਕਰਨਾ ਹੋਵੇ ਕਰ ਲਓ ਪਰ ਸੀ. ਏ. ਏ. ਵਾਪਸ ਨਹੀਂ ਹੋਣ ਵਾਲਾ। ਸ਼ਾਹ ਨੇ ਵਿਰੋਧੀ ਧਿਰਾਂ ਨੂੰ ਨਾਗਰਿਕਤਾ ਕਾਨੂੰਨ ‘ਤੇ ਬਹਿਸ ਦੀ ਚੁਣੌਤੀ ਵੀ ਦਿੱਤੀ। ਉਨ੍ਹਾਂ ਕਿਹਾ ਕਿ 70 ਸਾਲਾਂ ਤੋਂ ਪੀੜਤ ਲੋਕਾਂ ਨੂੰ ਮੋਦੀ ਨੇ ਜੀਵਨ ਦਾ ਨਵਾਂ ਅਧਿਆਇ ਸ਼ੁਰੂ ਕਰਨ ਦਾ ਮੌਕਾ ਦਿੱਤਾ ਹੈ, ਜਿਸ ਨੇ ਵਿਰੋਧ ਕਰਨਾ ਹੈ, ਕਰ ਲਓ। ਹੁਣ ਇਹ ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਅਤੇ ਗੈਰ ਭਾਜਪਾ ਸਰਕਾਰਾਂ ਵਾਲੇ ਸੂਬਿਆਂ ਵਿਚ ਨਾਗਰਿਕਤਾ ਕਾਨੂੰਨ ਖਿਲਾਫ ਹਰ ਰੋਜ਼ ਮੁਜ਼ਾਹਰੇ ਹੋ ਰਹੇ ਹਨ ਅਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਹੋ ਰਹੀ ਹੈ।

Check Also

ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ

ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …