ਨਿਯੁਕਤੀ ਖਾਰਜ ਕਰਨ ਸਬੰਧੀ ਕੈਟ ਦੇ ਫੈਸਲੇ ‘ਤੇ ਲਗਾਈ ਰੋਕ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਵੱਡੀ ਰਾਹਤ ਦਿੱਤੀ ਹੈ। ਅੱਜ ਪੰਜਾਬ ਸਰਕਾਰ ਵਲੋਂ ਲਗਾਈ ਗਈ ਪਟੀਸ਼ਨ ‘ਤੇ ਅਦਾਲਤ ਨੇ ਸੁਣਵਾਈ ਕਰਦਿਆਂ ਕੈਟ ਦੇ ਉਸ ਫੈਸਲੇ ‘ਤੇ ਰੋਕ ਲਗਾ ਦਿੱਤੀ, ਜਿਸ ਵਿਚ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਖਾਰਜ ਕਰਨ ਦੀ ਗੱਲ ਕਹੀ ਗਈ ਸੀ। ਧਿਆਨ ਰਹੇ ਕਿ ਸੁਰੇਸ਼ ਅਰੋੜਾ ਦੀ ਸੇਵਾ ਮੁਕਤੀ ਤੋਂ ਬਾਅਦ ਪਿਛਲੇ ਸਾਲ 7 ਫਰਵਰੀ ਨੂੰ ਕਈ ਸੀਨੀਅਰ ਅਧਿਕਾਰੀਆਂ ਨੂੰ ਨਜ਼ਰਅੰਦਾਜ਼ ਕਰਕੇ ਦਿਨਕਰ ਗੁਪਤਾ ਨੂੰ ਡੀਜੀਪੀ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਬਾਅਦ ਡੀਜੀਪੀ ਮੁਹੰਮਦ ਮੁਸਤਫਾ ਤੇ ਡੀਜੀਪੀ ਸਿਧਾਰਥ ਚੱਟੋਪਾਧਿਆ ਨੇ ਗੁਪਤਾ ਦੀ ਨਿਯੁਕਤੀ ਨੂੰ ਕੈਟ ਵਿਚ ਚੁਣੌਤੀ ਦਿੱਤੀ ਸੀ। ਇਸ ਦੇ ਚੱਲਦਿਆਂ ਕੈਟ ਨੇ ਪਿਛਲੇ ਦਿਨੀਂ ਦਿਨਕਰ ਗੁਪਤਾ ਦੀ ਨਿਯੁਕਤੀ ਰੱਦ ਕਰਨ ਦਾ ਫੈਸਲਾ ਸੁਣਾ ਦਿੱਤਾ ਸੀ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …