ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਨੂੰ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਤੇ 9 ਵਿਧਾਇਕਾਂ ਨੇ ਅਕਾਲੀ ਦਲ ਦੀ ਪਿਛਲੀ ਸਰਕਾਰ ਵੇਲੇ ਹੋਏ ਬਿਜਲੀ ਸਮਝੌਤਿਆਂ ਕਾਰਨ ਸੂਬੇ ਦੇ ਲੋਕਾਂ ਨਾਲ ਹੋਏ ਧੱਕੇ ਉਜਾਗਰ ਕੀਤੇ। ਉਨ੍ਹਾਂ ਅਕਾਲੀ ਦਲ ਵੱਲੋਂ ਸੂਬੇ ਦੇ ਰਾਜਪਾਲ ਨੂੰ ਦਿੱਤੇ ਮੈਮੋਰੰਡਮ ਨੂੰ ਝੂਠ ਦਾ ਪਲੰਦਾ ਦੱਸਿਆ। ਉਨ੍ਹਾਂ ਖੁਲਾਸਾ ਕੀਤਾ ਕਿ ਪਿਛਲੀ ਅਕਾਲੀ ਸਰਕਾਰ ਨੇ ਆਪਣੇ ਨਿੱਜੀ ਲਾਭਾਂ ਖਾਤਰ ਅਜਿਹੀ ਨੀਤੀ ਬਣਾ ਦਿੱਤੀ ਸੀ ਕਿ ਅੱਜ ਸੂਬੇ ਦੇ ਲੋਕ ਮਹਿੰਗੀ ਬਿਜਲੀ ਦਾ ਸੰਤਾਪ ਭੋਗ ਰਹੇ ਹਨ। ਉਨ੍ਹਾਂ ਬਿਜਲੀ ਦੇ ਮੁੱਦੇ ਉਤੇ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਨੂੰ ਕਿਸੇ ਵੀ ਪਲੇਟਫਾਰਮ ਉਤੇ ਖੁੱਲ੍ਹੀ ਬਹਿਸ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਬੀਜੇ ਕੰਡੇ ਹੁਣ ਕੈਪਟਨ ਸਰਕਾਰ ਨੂੰ ਚੁਗਣੇ ਪੈ ਰਹੇ ਹਨ ਅਤੇ ਅਕਾਲੀ ਆਗੂ ਆਪਣੀਆਂ ਗਲਤੀਆਂ ਲੁਕੋਣ ਲਈ ਝੂਠ ਬੋਲ ਰਹੇ ਹਨ। ਰੰਧਾਵਾ ਨੇ ਕਿਹਾ ਕਿ ਵਾਧੂ ਬਿਜਲੀ ਵਾਲਾ ਸੂਬਾ ਬਣਾਉਣ ਦਾ ਰਾਗ ਅਲਾਪਣ ਵਾਲੇ ਅਕਾਲੀ ਆਗੂ ਦੱਸਣ ਕਿ ਉਨ੍ਹਾਂ ਨੇ ‘ਸਰਪਲੱਸ ਨੀਤੀ’ ਕਿਉਂ ਨਹੀਂ ਬਣਾਈ।
Home / ਪੰਜਾਬ / ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲੀ ਸਰਕਾਰ ਵਲੋਂ ਨਿੱਜੀ ਲਾਭਾਂ ਲਈ ਕੀਤੇ ਬਿਜਲੀ ਸਮਝੌਤਿਆਂ ਨੂੰ ਲਿਆਂਦਾ ਸਾਹਮਣੇ
Check Also
ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ
ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …