Breaking News
Home / ਪੰਜਾਬ / ਬ੍ਰਹਮਪੁਰਾ ਨੇ ਸੁਖਬੀਰ ਬਾਦਲ ਨੂੰ ਦੱਸਿਆ ਬੇਸਮਝ

ਬ੍ਰਹਮਪੁਰਾ ਨੇ ਸੁਖਬੀਰ ਬਾਦਲ ਨੂੰ ਦੱਸਿਆ ਬੇਸਮਝ

ਟਕਸਾਲੀ ਹੁਣ ਨਵਜੋਤ ਸਿੱਧੂ ਨੂੰ ਆਪਣੇ ਵੱਲ ਖਿੱਚਣ ਲਈ ਹੋਏ ਕਾਹਲੇ
ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦਾ ਵਿਰੋਧ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ ਅਤੇ ਇਹ ਵਿਰੋਧ ਢੀਂਡਸਿਆਂ ਦੇ ਵੱਖ ਹੋਣ ਤੋਂ ਬਾਅਦ ਹੋਰ ਵੀ ਡੂੰਘਾ ਹੁੰਦਾ ਜਾ ਰਿਹਾ ਹੈ। ਇਸਦੇ ਚੱਲਦਿਆਂ ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਹੁਣ ਦੇਖਿਓ ਸੁਖਬੀਰ ਬਾਦਲ ਦੇ ਤੱਪੜ ਕਿਵੇਂ ਰੁਲਦੇ ਹਨ। ਉਨ੍ਹਾਂ ਸੁਖਬੀਰ ਬਾਦਲ ਨੂੰ ਬੇਸਮਝ ਦੱਸਦਿਆਂ ਕਿਹਾ ਕਿ ਅਕਾਲੀ ਦਲ ਵਿਚ ਤਾਨਾਸ਼ਾਹੀ ਭਾਰੂ ਹੁੰਦੀ ਜਾ ਰਹੀ ਹੈ। ਟਕਸਾਲੀ ਆਗੂ ਨੇ ਕਿਹਾ ਕਿ ਸੁਖਬੀਰ ਨੂੰ ਅਕਲ ਹੀ ਨਹੀਂ ਕਿ ਕਿਸ ਤਰ੍ਹਾਂ ਗੱਲ ਕਰਨੀ ਹੈ।
ਇਸ ਤੋਂ ਪਹਿਲਾਂ ਟਕਸਾਲੀਆਂ ਨੇ ਆਪਣੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਨਵਜੋਤ ਸਿੰਘ ਸਿੱਧੂ ਨੂੰ ਵੀ ਸੱਦਾ ਦਿੱਤਾ ਕਿ ਉਹ ਵੀ ਟਕਸਾਲੀ ਪਾਰਟੀ ਵਿਚ ਸ਼ਾਮਲ ਹੋ ਜਾਣ। ਇਸ ਸਬੰਧੀ ਸੇਵਾ ਸਿੰਘ ਸੇਖਵਾਂ ਤੇ ਹੋਰ ਟਕਸਾਲੀ ਆਗੂਆਂ ਦਾ ਕਹਿਣਾ ਸੀ ਕਿ ਸਿੱਧੂ ਜੇਕਰ ਟਕਸਾਲੀਆਂ ਨਾਲ ਆਉਂਦੇ ਹਨ ਤਾਂ ਪਾਰਟੀ ਆਗੂ ਉਨ੍ਹਾਂ ਨੂੰ ਨੰਗੇ ਪੈਰੀਂ ਲੈਣ ਜਾਣਗੇ। ਧਿਆਨ ਰਹੇ ਕਿ ਟਕਸਾਲੀਆਂ ਨੇ ਸਿੱਧੂ ਨੂੰ ਮੁੱਖ ਮੰਤਰੀ ਅਹੁਦੇ ਦੀ ਪੇਸ਼ਕਸ਼ ਵੀ ਕੀਤੀ ਹੋਈ ਹੈ।

Check Also

ਸੁਨੀਲ ਜਾਖੜ ਨੇ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਦੇ ਪ੍ਰਦਰਸ਼ਨ ਨੂੰ ਦੱਸਿਆ ਵਧੀਆ

ਕਿਹਾ : ਹੁਸ਼ਿਆਰਪੁਰ ਦੇ ਨਤੀਜੇ ਸਾਡੀ ਉਮੀਦ ਅਨੁਸਾਰ ਨਹੀਂ ਆਏ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ …