6.3 C
Toronto
Saturday, April 25, 2026
spot_img
Homeਪੰਜਾਬਪੰਜਾਬ ਕਾਂਗਰਸ ਦੀਆਂ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ

ਪੰਜਾਬ ਕਾਂਗਰਸ ਦੀਆਂ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ

ਸੁਨੀਲ ਜਾਖੜ ਆਪਣੇ ਅਹੁਦੇ ‘ਤੇ ਬਣੇ ਰਹਿਣਗੇ
ਚੰਡੀਗੜ੍ਹ/ਬਿਊਰੋ ਨਿਊਜ਼
ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ। ਪੰਜਾਬ ਕਾਂਗਰਸ ਦੀਆਂ ਸਾਰੀਆਂ ਅਹੁਦੇਦਾਰੀਆਂ ਵੀ ਭੰਗ ਕਰ ਦਿੱਤੀਆਂ ਗਈਆਂ ਹਨ। ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਆਪਣੇ ਅਹੁਦੇ ‘ਤੇ ਬਣੇ ਰਹਿਣਗੇ। ਕਾਂਗਰਸੀ ਆਗੂ ਕੇ.ਸੀ. ਵੇਨੂੰਗੋਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਅਹੁਦੇਦਾਰਾਂ ਅਤੇ ਕਾਰਜਕਾਰਨੀ ਕਮੇਟੀ ਅਤੇ ਸੂਬੇ ਦੀਆਂ ਸਮੂਹ ਜ਼ਿਲ੍ਹਾ ਕਾਂਗਰਸ ਕਮੇਟੀਆਂ ਭੰਗ ਕਰ ਦਿੱਤੀਆਂ ਹਨ।
ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੋਨੀਆ ਗਾਂਧੀ ਨਾਲ ਕੀਤੀ ਗਈ ਮੀਟਿੰਗ ਤੋਂ ਬਾਅਦ ਆਇਆ ਹੈ। ਕਾਂਗਰਸ ਹਾਈਕਮਾਨ ਵਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਪੰਜਾਬ ਕਾਂਗਰਸ ਦੀਆਂ ਸਾਰੀਆਂ ਰੱਦ ਕੀਤੀਆਂ ਗਈਆਂ ਕਮੇਟੀਆਂ ਦਾ ਗਠਨ ਨਵੇਂ ਸਿਰੇ ਤੋਂ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੰਤਰੀ ਮੰਡਲ ਵਿਚ ਵੀ ਫੇਰਬਦਲ ਕਰਨ ਦੀ ਚਰਚਾ ਚੱਲ ਰਹੀ ਹੈ ਜਿਸ ਦੇ ਚੱਲਦਿਆਂ ਕਈ ਮੰਤਰੀਆਂ ਦੇ ਵਿਭਾਗ ਬਦਲੇ ਜਾ ਸਕਦੇ ਹਨ। ਇਹ ਵੀ ਪਤਾ ਲੱਗ ਰਿਹਾ ਹੈ ਕਿ ਸੀਨੀਅਰ ਵਿਧਾਇਕਾਂ ਨੂੰ ਵੀ ਮੰਤਰੀ ਮੰਡਲ ਵਿਚ ਜਗ੍ਹਾ ਮਿਲ ਸਕਦੀ ਹੈ ਅਤੇ ਇਸਦੇ ਚੱਲਦਿਆਂ ਰਾਜ ਕੁਮਾਰ ਵੇਰਕਾ ਦਾ ਨਾਮ ਸਭ ਤੋਂ ਮੂਹਰੇ ਚੱਲ ਰਿਹਾ ਹੈ।

RELATED ARTICLES
POPULAR POSTS