ਦੂਜੇ ਸਾਥੀ ਦੀ ਹਾਲਤ ਵੀ ਗੰਭੀਰ
ਅੰਮ੍ਰਿਤਸਰ/ਬਿਊਰੋ ਨਿਊਜ਼
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਜਹਾਂਗੀਰ ਦੇ ਰਹਿਣ ਵਾਲੇ ਇੱਕ 27 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਜਦਕਿ ਉਸ ਦੇ ਇੱਕ ਹੋਰ ਸਾਥੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਸ ਨੂੰ ਇੱਕ ਨਿੱਜੀ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ। ਫਿਲਹਾਲ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਧਿਆਨ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਹੁੰ ਖਾਧੀ ਸੀ ਕਿ ਜੇ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣੀ ਤਾਂ ਅਸੀਂ ਚਾਰ ਹਫਤਿਆਂ ਵਿਚ ਨਸ਼ਾ ਖਤਮ ਕਰ ਦਿਆਗੇ। ਪਰ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣੀ ਨੂੰ 3 ਸਾਲ ਹੋਣ ਵਾਲੇ ਸਨ, ਪਰ ਨਸ਼ੇ ਦੀ ਸਮੱਸਿਆ ਪਹਿਲਾਂ ਵਾਂਗ ਹੀ ਹੈ ਅਤੇ ਹਰ ਰੋਜ਼ ਕੋਈ ਨਾ ਕੋਈ ਨੌਜਵਾਨ ਨਸ਼ਿਆਂ ਕਰਕੇ ਮੌਤ ਦੇ ਮੂੰਹ ਵਿਚ ਜਾ ਰਿਹਾ ਹੈ।
Check Also
ਫਿਲਮ ‘ਜਾਟ’ ਨੂੰ ਲੈ ਕੇ ਅਦਾਕਾਰ ਸੰਨੀ ਦਿਓਲ ਤੇ ਰਣਦੀਪ ਹੁੱਡਾ ਵਿਰੁੱਧ ਮਾਮਲਾ ਦਰਜ
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲੱਗਣ ਲੱਗੇ ਆਰੋਪ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੇ ਸਦਰ ਪੁਲਿਸ …