Breaking News
Home / ਪੰਜਾਬ / ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤੇ ‘ਚ ਲੱਗੇ ਬੁੱਤਾਂ ਦੇ ਮਾਮਲੇ ਸਬੰਧੀ ਗਿਆਨੀ ਹਰਪ੍ਰੀਤ ਸਿੰਘ ਨੇ ਬਣਾਈ ਕਮੇਟੀ

ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤੇ ‘ਚ ਲੱਗੇ ਬੁੱਤਾਂ ਦੇ ਮਾਮਲੇ ਸਬੰਧੀ ਗਿਆਨੀ ਹਰਪ੍ਰੀਤ ਸਿੰਘ ਨੇ ਬਣਾਈ ਕਮੇਟੀ

23 ਜਨਵਰੀ ਨੂੰ ਕਮੇਟੀ ਨੇ ਸੱਦੀ ਮੀਟਿੰਗ
ਅੰਮ੍ਰਿਤਸਰ/ਬਿਊਰੋ ਨਿਊਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤੇ ‘ਚ ਲਗਾਏ ਗਏ ਬੁੱਤਾਂ ਦਾ ਮਾਮਲਾ ਸੁਲਝਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਸਬ-ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੂੰ ਸ਼ਾਮਲ ਕਰਦਿਆਂ ਇਸ ਦਾ ਕੋਆਰਡੀਨੇਟਰ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੂੰ ਲਗਾਇਆ ਗਿਆ ਹੈ। ਸਬ-ਕਮੇਟੀ ਦੇ ਕੋਆਰਡੀਨੇਟਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਦੱਸਿਆ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਹੋਏ ਆਦੇਸ਼ ਅਨੁਸਾਰ ਸਬ-ਕਮੇਟੀ ਦੀ ਇਕੱਤਰਤਾ 23 ਜਨਵਰੀ ਨੂੰ ਸ਼ਾਮ 4 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸੱਦ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਸਬ-ਕਮੇਟੀ ਵਿਚਾਰ-ਵਟਾਂਦਰੇ ਮਗਰੋਂ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਸੌਂਪ ਦੇਵੇਗੀ। ਧਿਆਨ ਰਹੇ ਕਿ ਪਿਛਲੇ ਦਿਨੀਂ ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤੇ ‘ਤੇ ਲੱਗੇ ਸਭਿਆਚਾਰਕ ਬੁੱਤਾਂ ਨੂੰ ਕੁਝ ਨੌਜਵਾਨਾਂ ਨੇ ਤੋੜਨ ਦੀ ਕੋਸ਼ਿਸ਼ ਕੀਤੀ ਸੀ ਅਤੇ ਇਸ ਸਬੰਧੀ 9 ਸਿੱਖ ਨੌਜਵਾਨਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ।

Check Also

ਆਸਟਰੇਲੀਆ ਤੋਂ ਪਰਤ ਰਹੀ 24 ਸਾਲਾ ਪੰਜਾਬਣ ਮਨਪ੍ਰੀਤ ਕੌਰ ਦੀ ਜਹਾਜ਼ ’ਚ ਹੋਈ ਮੌਤ

4 ਸਾਲਾਂ ਮਗਰੋਂ ਆਸਟਰੇਲੀਆ ਤੋਂ ਪੰਜਾਬ ਪਰਤ ਰਹੀ ਸੀ ਮਨਪ੍ਰੀਤ ਮੈਲਬੌਰਨ/ਬਿਊਰੋ ਨਿਊਜ਼ : ਆਸਟ੍ਰੇਲੀਆ ਦੇ …