ਮਨਜਿੰਦਰ ਸਿਰਸਾ ਨੇ ਦਿੱਲੀ ‘ਚ ਕਿਸੇ ਵੀ ਪਾਰਟੀ ਨੂੰ ਸਮਰਥਨ ਦੇਣ ਦੀ ਕਹੀ ਗੱਲ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚ ਪਾੜਾ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ ਅਤੇ ਇਸਦਾ ਅਸਰ 2022 ਵਿਚ ਪੰਜਾਬ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ‘ਤੇ ਵੀ ਪਵੇਗਾ। ਅੱਜ ਚੰਡੀਗੜ੍ਹ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਕੋਰ ਕਮੇਟੀ ਦੀ ਬੈਠਕ ‘ਚ ਫੈਸਲਾ ਲਿਆ ਹੈ ਕਿ ਦਿੱਲੀ ਇਕਾਈ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਖੁਦ ਫੈਸਲਾ ਕਰ ਸਕਦੀ ਹੈ । ਉਨ੍ਹਾਂ ਕਿਹਾ ਕਿ ਹੁਣ 24 ਜਨਵਰੀ ਨੂੰ ਅਕਾਲੀ ਦਲ ਦੀ ਦਿੱਲੀ ਇਕਾਈ ਇਕ ਮੀਟਿੰਗ ਕਰੇਗੀ ਅਤੇ ਆਪਣੀ ਅਗਲੀ ਰਣਨੀਤੀ ਘੜੇਗੀ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ‘ਚ ਫੈਸਲਾ ਲਿਆ ਜਾਏਗਾ ਕਿ ਕਿਸ ਪਾਰਟੀ ਨੂੰ ਸਮਰਥਨ ਕਰਨਾ ਹੈ ਤੇ ਕਿਸ ਨੂੰ ਨਹੀਂ। ਆਮ ਆਦਮੀ ਪਾਰਟੀ ਨੂੰ ਸਮਰਥਨ ਦਿੱਤੇ ਜਾਣ ਦੇ ਪੁੱਛੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਸਮਰਥਨ ਕਿਸੇ ਵੀ ਪਾਰਟੀ ਨੂੰ ਦਿੱਤਾ ਜਾ ਸਕਦਾ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …