-1.3 C
Toronto
Sunday, November 9, 2025
spot_img
Homeਭਾਰਤਦਿੱਲੀ 'ਚ ਚੋਣ ਮੈਦਾਨ ਭਖਿਆ

ਦਿੱਲੀ ‘ਚ ਚੋਣ ਮੈਦਾਨ ਭਖਿਆ

ਨਵਜੋਤ ਸਿੱਧੂ ਕਾਂਗਰਸ ਲਈ ਦਿੱਲੀ ‘ਚ ਕਰਨਗੇ ਚੋਣ ਪ੍ਰਚਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਵਿਚ ਆਉਂਦੀ 8 ਫਰਵਰੀ ਨੂੰ ਵਿਧਾਨ ਸਭਾ ਦੀਆਂ 90 ਸੀਟਾਂ ਲਈ ਵੋਟਾਂ ਪੈਣੀਆਂ ਹਨ ਅਤੇ ਨਾਮਜ਼ਦਗੀਆਂ ਦਾ ਕੰਮ ਵੀ ਲੰਘੇ ਕੱਲ੍ਹ ਸਮਾਪਤ ਹੋ ਗਿਆ। ਇਸ ਦੇ ਚੱਲਦਿਆਂ ਦਿੱਲੀ ਵਿਚ ਚੋਣ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ ਅਤੇ ਸਿਆਸੀ ਪਾਰਟੀਆਂ ਨੇ ਆਪਣੇ ਸਟਾਰ ਪ੍ਰਚਾਰਕਾਂ ਦੇ ਨਾਵਾਂ ਦਾ ਐਲਾਨ ਵੀ ਕਰ ਦਿੱਤਾ ਹੈ। ਕਾਂਗਰਸ ਪਾਰਟੀ ਨੇ ਆਪਣੇ ਸਟਾਰ ਪ੍ਰਚਾਰਕਾਂ ਵਿਚ ਨਵਜੋਤ ਸਿੰਘ ਸਿੱਧੂ ਨੂੰ ਵੀ ਸ਼ਾਮਲ ਕੀਤਾ ਹੈ। ਧਿਆਨ ਰਹੇ ਕਿ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਸਿੱਧੂ ਨੇ ਪਿਛਲੇ ਕਾਫੀ ਸਮੇਂ ਤੋਂ ਪੰਜਾਬ ਕਾਂਗਰਸ ਨਾਲੋਂ ਦੂਰੀ ਬਣਾਈ ਹੋਈ ਹੈ ਅਤੇ ਉਹ ਪਾਰਟੀ ਦੀ ਕਿਸੇ ਵੀ ਮੀਟਿੰਗ ਵਿਚ ਸ਼ਾਮਲ ਨਹੀਂ ਹੋ ਰਹੇ ਹਨ। ਸਿੱਧੂ ਤੋਂ ਇਲਾਵਾ ਸਟਾਰ ਪ੍ਰਚਾਰਕਾਂ ਦੀ ਸੂਚੀ ‘ਚ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਡਾ. ਮਨਮੋਹਨ ਸਿੰਘ, ਕੈਪਟਨ ਅਮਰਿੰਦਰ ਸਿੰਘ, ਸ਼ਸ਼ੀ ਥਰੂਰ ਅਤੇ ਸ਼ਤਰੁਘਨ ਸਿਨਹਾ ਸਮੇਤ ਕੁੱਲ 40 ਨੇਤਾਵਾਂ ਦੇ ਨਾਂ ਸ਼ਾਮਲ ਹਨ।
ਉਧਰ ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਨੇ ਵੀ ਦਿੱਲੀ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੇ ਨਾਵਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ ਸੰਨੀ ਅਤੇ ਹੇਮਾ ਮਾਲਿਨੀ ਨੂੰ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਥਾਂ ਦਿੱਤੀ ਹੈ। ਭਾਜਪਾ ਵਲੋਂ ਜਾਰੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਦਾ ਨਾਮ ਵੀ ਸ਼ਾਮਲ ਹੈ।

RELATED ARTICLES
POPULAR POSTS