‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਹੋਵੇਗਾ ਝਾਕੀ ਦਾ ਵਿਸ਼ਾ
ਅੰਮ੍ਰਿਤਸਰ/ਬਿਊਰੋ ਨਿਊਜ਼
ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਰਾਜਧਾਨੀ ਦਿੱਲੀ ਵਿਚ ਹੁੰਦੀ ਪਰੇਡ ਵਿਚ ਇਸ ਵਾਰ ਪੰਜਾਬ ਦੀ ਝਾਕੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੀ ਗਈ ਹੈ। ਇਸ ਝਾਕੀ ਵਿਚ ਗੁਰੂ ਨਾਨਕ ਦੇਵ ਜੀ ਵਲੋਂ ਮਨੁੱਖਤਾ ਨੂੰ ਦਿੱਤੇ ਗਏ ਸੰਦੇਸ਼ ‘ਤੇ ਅਧਾਰਿਤ ਮਾਡਲ ਤਿਆਰ ਕੀਤੇ ਗਏ ਹਨ। ਗੁਰੂ ਸਾਹਿਬ ਵਲੋਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੇ ਉਪਦੇਸ਼ ਨੂੰ ਪ੍ਰਦਰਸ਼ਿਤ ਕਰਨ ਦੀ ਕੋਸ਼ਿਸ਼ ਝਾਕੀ ਰਾਹੀਂ ਕੀਤੀ ਗਈ ਹੈ ਅਤੇ ਇਹ ਤੱਤਕਾਲੀ ਸਮੇਂ ‘ਤੇ ਝਾਤ ਪੁਆਏਗੀ। ਝਾਕੀ ਵਿਚ ਗੁਰਦੁਆਰਾ ਸਾਹਿਬ ਵੀ ਦਰਸਾਇਆ ਗਿਆ ਹੈ। ਇਹ ਝਾਕੀ ਸਿਰਫ 60 ਸੈਕਿੰਡ ਰਾਜਪਥ ‘ਤੇ ਹਾਜ਼ਰ ਦਰਸ਼ਕਾਂ ਅਤੇ ਸਤਿਕਾਰਯੋਗ ਹਸਤੀਆਂ ਦੇ ਅੱਗੋਂ ਲੰਘੇਗੀ। ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਤਿਕਾਰ ਵਿੱਚ ਹੱਥ ਜੋੜ ਕੇ ਸੀਸ ਵੀ ਝੁਕਾਇਆ ਜਾਵੇਗਾ।
Home / ਪੰਜਾਬ / ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗੀ ਗਣਤੰਤਰ ਦਿਵਸ ਮੌਕੇ ਦਿਖਾਈ ਜਾਣ ਵਾਲੀ ‘ਪੰਜਾਬ ਦੀ ਝਾਕੀ’
Check Also
ਪੰਜਾਬ ਯੂਨੀਵਰਸਿਟੀ ’ਚ ਸੈਨੇਟ ਚੋਣਾਂ ਦਾ ਐਲਾਨ ਜਲਦ
ਇਸੇ ਮਹੀਨੇ ਜਾਰੀ ਹੋ ਸਕਦਾ ਹੈ ਨੋਟੀਫਿਕੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਸੈਨੇਟ ਚੋਣਾਂ …