Breaking News
Home / ਜੀ.ਟੀ.ਏ. ਨਿਊਜ਼ / ਜਹਾਜ਼ ਹਾਦਸੇ ਦੇ ਮ੍ਰਿਤਕਾਂ ਦੇ ਹਰ ਪਰਿਵਾਰ ਨੂੰ 25 ਹਜ਼ਾਰ ਡਾਲਰ ਦੀ ਸਹਾਇਤਾ

ਜਹਾਜ਼ ਹਾਦਸੇ ਦੇ ਮ੍ਰਿਤਕਾਂ ਦੇ ਹਰ ਪਰਿਵਾਰ ਨੂੰ 25 ਹਜ਼ਾਰ ਡਾਲਰ ਦੀ ਸਹਾਇਤਾ

ਐਡਮਿੰਟਨ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਓਟਵਾ ਵਿਚ ਐਲਾਨ ਕੀਤਾ ਕਿ ਇਰਾਨ ਵਿਖੇ ਜਹਾਜ਼ ਹਾਦਸੇ ਵਿਚ ਮਾਰੇ ਗਏ ਕੈਨੇਡਾ ਦੇ ਵਿਅਕਤੀਆਂ ਦੇ ਪਰਿਵਾਰਾਂ ਨੂੰ 25 ਹਜ਼ਾਰ ਡਾਲਰ ਪ੍ਰਤੀ ਪਰਿਵਾਰ ਸਹਾਇਤਾ ਵਜੋਂ ਦਿੱਤੇ ਜਾਣਗੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਹ ਰਾਸ਼ੀ ਕੈਨੇਡਾ ਦੇ ਨਾਗਰਿਕਾਂ ਜਿਨ੍ਹਾਂ ਦੀ ਗਿਣਤੀ 57 ਹੈ, ਉਨ੍ਹਾਂ ਨੂੰ ਅਤੇ ਉਨ੍ਹਾਂ ਨਾਲ 29 ਪਰਮਾਨੈਂਟ ਰੈਬੀਡੈਂਟਸ ਦੇ ਪੀੜਤ ਪਰਿਵਾਰਾਂ ਨੂੰ ਦਿੱਤੀ ਜਾਵੇਗੀ। ਇੰਜ ਫੈਡਰਲ ਸਰਕਾਰ ਵਲੋਂ ਹਾਦਸੇ ਵਿਚ ਮਾਰੇ ਗਏ ਕੈਨੇਡਾ ਦੇ ਨਾਗਰਿਕਾਂ ਦੇ ਪਰਿਵਾਰਾਂ ਨੂੰ ਕੁੱਲ 21 ਲੱਖ ਡਾਲਰ ਦੀ ਵਿੱਤੀ ਮੱਦਦ ਮੁਆਵਜ਼ੇ ਵਜੋਂ ਦਿੱਤੀ ਜਾਵੇਗੀ। ਟਰੂਡੋ ਨੇ ਆਖਿਆ ਕਿ ਇਰਾਨ ਵੀ ਹਾਦਸੇ ਵਿਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਵੇਗਾ। ਟਰੂਡੋ ਵਲੋਂ ਪੀੜਤ ਪਰਿਵਾਰਾਂ ਲਈ 25 ਹਜ਼ਾਰ ਡਾਲਰ ਪ੍ਰਤੀ ਵਿਅਕਤੀ ਦੇਣ ਦੇ ਐਲਾਨ ਪਿੱਛੋਂ ਐਡਮਿੰਟਨ ਵਿਚ ਵਸਦੇ ਇਰਾਨ ਦੇ ਲੋਕਾਂ ਨੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।

Check Also

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ

ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …