ਬਰੈਂਪਟਨ : ਹੰਬਰਵੁੱਡ ਸੀਨੀਅਰ ਕਲੱਬ ਦੇ ਮੈਂਬਰ ਜਸਵੀਰ ਸਿੰਘ ਸ਼ੇਰਗਿੱਲ ਨੂੰ ਵਾਹਿਗੁਰੂ ਦੀ ਅਪਾਰ ਬਖਸ਼ਿਸ਼ ਸਦਕਾ ਪੋਤਰੇ ਦੀ ਵਡਮੁੱਲੀ ਦਾਤ ਪ੍ਰਾਪਤ ਹੋਈ ਹੈ। ਇਸ ਖੁਸ਼ੀ ਦੇ ਮੌਕੇ ਨੂੰ ਹੰਬਰਵੁੱਡ ਸੀਨੀਅਰ ਕਲੱਬ ਦੇ ਸਮੂਹ ਮੈਂਬਰਾਂ ਨਾਲ ਸਾਂਝੀ ਕਰਦੇ ਹੋਏ ਸ਼ੇਰਗਿੱਲ ਨੇ ਸ਼ਾਨਦਾਰ ਪਾਰਟੀ ਦਾ ਆਯੋਜਨ ਕੀਤਾ। ਕਲੱਬ ਦੇ ਪ੍ਰਧਾਨ ਜੋਗਿੰਦਰ ਸਿੰਘ ਧਾਲੀਵਾਲ, ਚੇਅਰਮੈਨ ਬਚਿੱਤਰ ਸਿੰਘ ਰਾਏ, ਮੀਤ ਪ੍ਰਧਾਨ ਸਰਵਨ ਸਿੰਘ ਹੇਅਰ, ਪਰੀਤਮ ਸਿੰਘ ਮਾਵੀ ਨੇ ਸ਼ੇਰਗਿੱਲ ਪਰਿਵਾਰ ਨੂੰ ਵਧਾਈ ਦਿੱਤੀ ਅਤੇ ਨਾਲ ਹੀ ਨਵਜੰਮੇ ਬੱਚੇ ਦੀ ਲੰਬੀ ਉਮਰ ਦੀ ਕਾਮਨਾ ਕੀਤੀ। ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਇਹ ਬੱਚਾ ਗੁਣਵਾਨ ਹੋਵੇ ਅਤੇ ਆਪਣੇ ਪਰਿਵਾਰ ਅਤੇ ਦੇਸ਼ ਕੌਮ ਦਾ ਨਾਮ ਰੌਸ਼ਨ ਕਰੇ।
ਜਸਵੀਰ ਸਿੰਘ ਸ਼ੇਰਗਿੱਲ ਨੇ ਹੰਬਰਵੁੱਡ ਸੀਨੀਅਰ ਕਲੱਬ ਦੇ ਮੈਂਬਰਾਂ ਨੂੰ ਪਾਰਟੀ ਦਿੱਤੀ
RELATED ARTICLES

