ਕੈਲਗਰੀ : ਪੰਜਾਬੀ ਲਿਖਾਰੀ ਸਭਾ ਕੈਲਗਰੀ ਸਾਹਿਤਕ ਗਤੀਵਿਧੀਆਂ ਤੇ ਪੰਜਾਬੀ ਮਾਂ-ਬੋਲੀ ਦੇ ਕਾਰਜ ਵਿੱਚ ਪਿਛਲੇ 20 ਸਾਲਾਂ ਤੋਂ ਗਤੀਸ਼ੀਲ ਹੈ ਤੇ ਹਮੇਸ਼ਾ ਸਮਾਜ ਵਿੱਚ ਨਿੰਦਾਯੋਗ ਵਰਤਾਰਿਆ ਦੀ ਨਿਖੇਧੀ ਕਰਦੀ ਆ ਰਹੀ ਹੈ। ਭਾਰਤ ਵਿੱਚ ਨਾਗਰਿਕਤਾ ਸੋਧ ਐਕਟ ਦਾ ਜਿੱਥੇ ਭਾਰਤ ਦੇ ਨਾਗਰਿਕ ਵਿਰੋਧ ਕਰ ਰਹ ਹਨ। ਉਸੇ ਹੀ ਤਰ੍ਹਾਂ ਵਿਦੇਸ਼ਾਂ ਵਿੱਚ ਵੀ ਪਰਵਾਸੀਆਂ ਵੀ ਫਿਕਰ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬੀ ਲਿਖਾਰੀ ਸਭਾ ਕੈਲਗਰੀ ਵਲੋਂ ਵੀ ਇਸਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਗਿਆ। ਇੱਥੇ ਬੋਲਦਿਆਂ ਹਰੀਪਾਲ ਨੇ ਅੱਜ ਦੇ ਨੇਤਾਵਾਂ ਦੀ ਤੁਲਨਾ ਹਿਟਲਰ ਵਰਗੇ ਤਾਨਾਸ਼ਾਹ ਨਾਲ ਕੀਤੀ ਉਥੇ ਹੀ ਜਗਦੀਸ਼ ਸਿੰਘ ਚੋਹਕਾ ਨੇ ਆਮ ਲੋਕਾਂ ਦੇ ਹੱਕਾਂ ਦੀ ਗੱਲ ਕੀਤੀ ਅਤੇ ਕਿਹਾ ਕਿ ਇੰਨੇ ਵਿਰੋਧ ਦੇ ਬਾਵਜੂਦ ਵੀ ਹਕੂਮਤ ਟੱਸ ਤੋਂ ਮੱਸ ਨਹੀਂ ਹੋ ਰਹੀ। ਬਾਕੀ ਵੀ ਹੋਰ ਬੁਲਾਰਿਆਂ ਨੇ ਵੀ ਆਪਣੇ ਆਪਣੇ ਢੰਗ ਨਾਲ ਇਸ ਐਕਟ ਦੀ ਨਿਖੇਧੀ ਕੀਤੀ।
ਪੰਜਾਬੀ ਲਿਖਾਰੀ ਸਭਾ ਕੈਲਗਰੀ ਵਲੋਂ ਐਨ ਆਰ ਸੀ ਤੇ ਸੀ ਏ ਏ ਦੀ ਨਿਖੇਧੀ
RELATED ARTICLES

