ਨਵੀਂ ਦਿੱਲੀ : ਦਿੱਲੀ ਦੇ ਕਰੀਬ ਦਰਜਨ ਵਿਧਾਨ ਸਭਾ ਹਲਕਿਆਂ ਵਿੱਚ ਸਿੱਖ ਵੋਟਰਾਂ ਨੂੰ ਰਿਝਾਉਣ ਲਈ ਕਾਂਗਰਸ ਵੱਲੋਂ ਮੁੜ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ‘ਸਟਾਰ ਪ੍ਰਚਾਰਕਾਂ’ ਦੀ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ। ਫਿਲਹਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਦੂਰੀਆਂ ਕਾਰਨ ਸੂਬੇ ਦੀ ਰਾਜਨੀਤੀ ਵਿੱਚ ਚੁੱਪ ਧਾਰੀ ਬੈਠੇ ਸਿੱਧੂ ਇਸ ਤੋਂ ਪਹਿਲਾਂ ਵੀ ਦਿੱਲੀ ਵਿਚ ਕਾਂਗਰਸ ਲਈ ਪ੍ਰਚਾਰ ਕਰ ਚੁੱਕੇ ਹਨ।
ਕਾਂਗਰਸ ਵੱਲੋਂ ਜਾਰੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਸਿੱਧੂ ਤੋਂ ਇਲਾਵਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਸਮੇਤ ਪ੍ਰਿੰਯਕਾ ਗਾਂਧੀ ਵਾਡਰਾ ਸਣੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸ਼ਾਮਲ ਹਨ। ਕਾਂਗਰਸ ਸਰਕਾਰਾਂ ਵਾਲੇ ਸੂਬਿਆਂ ਦੇ ਮੁੱਖ ਮੰਤਰੀਆਂ ਵਿੱਚੋਂ ਕੈਪਟਨ ਅਮਰਿੰਦਰ ਸਿੰਘ, ਭੁਪੇਸ਼ ਬਘੇਲ, ਅਸ਼ੋਕ ਗਹਿਲੋਤ, ਕਮਲ ਨਾਥ ਤੇ ਨਰਾਇਣਸਾਮੀ ਵੀ ਦਿੱਲੀ ਵਿੱਚ ਚੋਣ ਪ੍ਰਚਾਰ ਕਰਨਗੇ। ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਹਰੀਸ਼ ਰਾਵਤ ਰਾਹੀਂ ਕਾਂਗਰਸ ਹਰਿਆਣਵੀ ਅਤੇ ਹਿਮਾਚਲੀ ਲੋਕਾਂ ਤੱਕ ਪੁੱਜਣ ਦੀ ਕੋਸ਼ਿਸ਼ ਕਰੇਗੀ। ਸਿਆਸਤਦਾਨ ਬਣੇ ਫਿਲਮ ਅਦਾਕਾਰ ਰਾਜ ਬੱਬਰ, ਸ਼ਤਰੂਘਣ ਸਿਨਹਾ, ਖੁਸ਼ਬੂ ਸੁੰਦਰ ਤੇ ਨਗਮਾ ਮੋਰਾਰਜੀ ਕਾਂਗਰਸ ਦੇ ਸਟਾਰ ਪ੍ਰਚਾਰਕਾਂ ਵਿੱਚ ਸ਼ਾਮਲ ਹਨ। ਪਾਰਟੀ ਵਲੋਂ ਗ਼ੁਲਾਮ ਨਬੀ ਆਜ਼ਾਦ, ਨਦੀਮ ਜਾਵੇਦ ਕੀਰਤੀ ਆਜ਼ਾਦ ਤੇ ਰਾਗਿਨੀ ਨੂੰ ਮੁਸਲਿਮ ਵੋਟਰਾਂ ਨਾਲ ਰਾਬਤਾ ਬਣਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਨਵੀਂ ਉਮਰ ਦੇ ਵੋਟਰਾਂ ਨੂੰ ਰਿਝਾਉਣ ਲਈ ਸਚਿਨ ਪਾਇਲਟ, ਜਿਓਤਿਰਦਿੱਤਿਆ ਸਿੰਧੀਆ ਤੇ ਰਣਦੀਪ ਸੁਰਜੇਵਾਲਾ ਦਾ ਨਾਂ ਪ੍ਰਚਾਰਕਾਂ ਦੀ ਸੂਚੀ ਵਿੱਚ ਪਾਇਆ ਗਿਆ ਹੈ।
Check Also
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ
ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …