ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਮਹਿੰਗੀ ਬਿਜਲੀ ਦਾ ਮੁੱਦਾ ਸਦਨ ਦੇ ਅੰਦਰ ਤੇ ਬਾਹਰ ਉਠਾਇਆ। ਵਿਧਾਨ ਸਭਾ ਦੇ ਪ੍ਰਵੇਸ਼ ਦੁਆਰ ‘ਤੇ ‘ਆਪ’ ਦੇ ਵਿਧਾਇਕਾਂ ਨੇ ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ ਹੇਠ ਨਿੱਜੀ ਬਿਜਲੀ ਕੰਪਨੀਆਂ ਨਾਲ ਹੋਏ ਮਹਿੰਗੇ ਅਤੇ ਮਾਰੂ ਖ਼ਰੀਦ ਸਮਝੌਤੇ (ਪੀਪੀਏਜ਼) ਰੱਦ ਕਰਨ ਦੀ ਮੰਗ ਲਈ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਧਰਨਾ ਲਾਇਆ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਮੂੰਹ ‘ਤੇ ਕਾਲੇ ਕੱਪੜੇ ਬੰਨ੍ਹ ਕੇ ਵਾਕਆਊਟ ਕੀਤਾ। ਇਸੇ ਦੌਰਾਨ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।
Home / ਪੰਜਾਬ / ‘ਆਪ’, ਸ਼੍ਰੋਮਣੀ ਅਕਾਲੀ ਦਲ ਤੇ ਲੋਕ ਇਨਸਾਫ ਪਾਰਟੀ ਵਲੋਂ ਪੰਜਾਬ ਸਰਕਾਰ ਦੀਆਂ ਨੀਤੀਆਂ ਖਿਲਾਫ ਰੋਸ ਪ੍ਰਦਰਸ਼ਨ
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …