20.8 C
Toronto
Thursday, September 18, 2025
spot_img
Homeਪੰਜਾਬਪੰਜਾਬ ਕਾਂਗਰਸ ਦੀਆਂ ਸਾਰੀਆਂ ਕਮੇਟੀਆਂ ਭੰਗ

ਪੰਜਾਬ ਕਾਂਗਰਸ ਦੀਆਂ ਸਾਰੀਆਂ ਕਮੇਟੀਆਂ ਭੰਗ

ਸੁਨੀਲ ਜਾਖੜ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਰੇ ਅਹੁਦੇਦਾਰਾਂ ਦੀ ‘ਛੁੱਟੀ’ ਕਰ ਦਿੱਤੀ ਗਈ ਹੈ। ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਦੱਸਿਆ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਨਿਰਦੇਸ਼ਾਂ ‘ਤੇ ਸੂਬਾ ਅਤੇ ਜ਼ਿਲ੍ਹਾ ਪੱਧਰੀ ਸਾਰੀਆਂ ਕਮੇਟੀਆਂ ਭੰਗ ਕਰ ਦਿੱਤੀਆਂ ਗਈਆਂ ਹਨ। ਸੁਨੀਲ ਜਾਖੜ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ। ਵੇਣੂਗੋਪਾਲ ਨੇ ਇਹ ਵੀ ਦੱਸਿਆ ਕਿ ਪਾਰਟੀ ਅਤੇ ਸਰਕਾਰ ਦਰਮਿਆਨ ਤਾਲਮੇਲ ਲਈ ਪ੍ਰਦੇਸ਼ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਦੀ ਅਗਵਾਈ ਹੇਠ ਤਾਲਮੇਲ ਕਮੇਟੀ ਵੀ ਕਾਇਮ ਕੀਤੀ ਗਈ ਹੈ। ਇਸ ਕਮੇਟੀ ਦੀ ਚੇਅਰਪਰਸਨ ਆਸ਼ਾ ਕੁਮਾਰੀ ਹੋਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਅੰਬਿਕਾ ਸੋਨੀ, ਸੁਖਬਿੰਦਰ ਸਿੰਘ ਸਰਕਾਰੀਆ, ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਵਿਜੈ ਇੰਦਰ ਸਿੰਗਲਾ, ਚਰਨਜੀਤ ਸਿੰਘ ਚੰਨੀ, ਕੈਪਟਨ ਸੰਦੀਪ ਸਿੰਘ ਸੰਧੂ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਗੁਰਕੀਰਤ ਸਿੰਘ ਕੋਟਲੀ ਨੂੰ ਵੀ ਕਮੇਟੀ ‘ਚ ਸ਼ਾਮਲ ਕੀਤਾ ਗਿਆ ਹੈ। ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਦੱਸਿਆ ਕਿ ਸੋਨੀਆ ਗਾਂਧੀ ਨੇ ਸੂਬਾਈ ਕਮੇਟੀਆਂ ਨੂੰ ਉਨ੍ਹਾਂ (ਜਾਖੜ) ਦੀ ਸਿਫਾਰਸ਼ ‘ਤੇ ਹੀ ਭੰਗ ਕੀਤਾ ਹੈ ਤੇ ਜਲਦੀ ਹੀ ਕਾਂਗਰਸ ਦੇ ਨਵੇਂ ਅਹੁਦੇਦਾਰ ਚੁਣੇ ਜਾਣਗੇ।
ਚਿਦੰਬਰਮ ਨੂੰ ਕੈਪਟਨ ‘ਤੇ ਲਗਾਇਆ ਚੇਅਰਮੈਨ
ਕਾਂਗਰਸ ਨੇ ਚੋਣਾਂ ਵਿਚ ਮਨੋਰਥ ਪੱਤਰ ਵਿਚ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਿਆਂ ਕਰਨ ਲਈ ਕਾਂਗਰਸ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਨਿਗਰਾਨੀ ਲਈ ਕਮੇਟੀ ਦਾ ਗਠਨ ਕੀਤਾ ਹੈ। ਪੰਜ ਮੈਂਬਰੀ ਕਮੇਟੀ ਦੇ ਚੇਅਰਮੈਨ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਹੋਣਗੇ। ਜਦਕਿ ਇਸ ਕਮੇਟੀ ਵਿਚ ਹਰਿਆਣੇ ਦੀ ਸੂਬਾ ਕਾਂਗਰਸ ਪ੍ਰਧਾਨ ਕੁਮਾਰੀ ਸ਼ੈਲਜਾ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਤੇ ਸੂਬਾ ਇੰਚਾਰਜ ਆਸ਼ਾ ਕੁਮਾਰੀ ਹੋਣਗੇ।

RELATED ARTICLES
POPULAR POSTS