24.8 C
Toronto
Tuesday, September 8, 2026
spot_img
Homeਦੁਨੀਆਚੀਨ 'ਚ ਕੋਰੋਨਾ ਵਾਇਰਸ ਦਾ ਕਹਿਰ

ਚੀਨ ‘ਚ ਕੋਰੋਨਾ ਵਾਇਰਸ ਦਾ ਕਹਿਰ

ਚੀਨ ‘ਚ ਕੋਰੋਨਾ ਵਾਇਰਸ ਦਾ ਕਹਿਰਭਾਰਤੀ ਦੂਤਘਰ ਨੇ ਬੀਜਿੰਗ ‘ਚ ਹੋਣ ਵਾਲਾ ਗਣਤੰਤਰ ਦਿਵਸ ਸਮਾਰੋਹ ਕੀਤਾ ਰੱਦ
ਬੀਜਿੰਗ/ਬਿਊਰੋ ਨਿਊਜ਼
ਚੀਨ ‘ਚ ਫੈਲੇ ਕੋਰੋਨਾ ਵਾਇਰਸ ਕਾਰਨ ਬੀਜਿੰਗ ਸਥਿਤ ਭਾਰਤੀ ਦੂਤਘਰ ਨੇ ਗਣਤੰਤਰ ਦਿਵਸ ਸਮਾਰੋਹ ਦੇ ਪ੍ਰੋਗਰਾਮ ਨੂੰ ਰੱਦ ਕਰ ਦਿੱਤਾ ਹੈ। ਇਸ ਬਿਮਾਰੀ ਕਾਰਨ ਚੀਨ ‘ਚ ਹੁਣ ਤੱਕ 25 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ, ਜਦੋਂਕਿ 830 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਭਾਰਤੀ ਦੂਤਘਰ ਨੇ ਟਵੀਟ ਕਰਕੇ ਦੱਸਿਆ ਕਿ ਚੀਨ ‘ਚ ਕੋਰੋਨਾ ਵਾਇਰਸ ਦੇ ਫੈਲਣ ਕਰਕੇ ਬੀਜਿੰਗ ਸਥਿਤ ਭਾਰਤੀ ਦੂਤਘਰ ਨੇ 26 ਜਨਵਰੀ ਨੂੰ ਆਯੋਜਿਤ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਚੀਨੀ ਅਧਿਕਾਰੀਆਂ ਨੇ ਵੀ ਜਨਤਕ ਰੈਲੀਆਂ ਤੇ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਲੋਕਾਂ ਦੇ ਚੀਨ ਤੋਂ ਬਾਹਰ ਜਾਣ ਕਰਕੇ ਇਹ ਵਾਇਰਸ 9 ਹੋਰ ਦੇਸ਼ਾਂ ਤੱਕ ਪਹੁੰਚ ਚੁੱਕਾ ਹੈ।

RELATED ARTICLES
POPULAR POSTS