3.8 C
Toronto
Wednesday, January 14, 2026
spot_img
Homeਪੰਜਾਬਕੋਰੋਨਾ ਵਾਇਰਸ ਦਾ ਡਰ ਪੰਜਾਬ ਤੱਕ ਵੀ ਪਹੁੰਚਿਆ

ਕੋਰੋਨਾ ਵਾਇਰਸ ਦਾ ਡਰ ਪੰਜਾਬ ਤੱਕ ਵੀ ਪਹੁੰਚਿਆ

ਮੋਹਾਲੀ ਅਤੇ ਅੰਮ੍ਰਿਤਸਰ ਦੇ ਹਵਾਈ ਅੱਡਿਆਂ ‘ਤੇ ਅਲਰਟ
ਚੰਡੀਗੜ੍ਹ/ਬਿਊਰੋ ਨਿਊਜ਼
ਚੀਨ ‘ਚ ਫੈਲੇ ਕੋਰੋਨਾ ਵਾਇਰਸ ਦਾ ਡਰ ਪੰਜਾਬ ਤੱਕ ਵੀ ਪਹੁੰਚ ਗਿਆ ਹੈ। ਇਸ ਸਬੰਧੀ ਪੰਜਾਬ ਦੇ ਸਿਹਤ ਵਿਭਾਗ ਵਲੋਂ ਮੁਹਾਲੀ ਅਤੇ ਅੰਮ੍ਰਿਤਸਰ ਏਅਰਪੋਰਟ ‘ਤੇ ਕੋਰੋਨਾ ਵਾਇਰਸ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਸਿਹਤ ਵਿਭਾਗ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਦੋਵੇਂ ਹਵਾਈ ਅੱਡਿਆਂ ‘ਤੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਯਾਤਰੀਆਂ ਦੀ ਸਪੈਸ਼ਲ ਸਕਰੀਨਿੰਗ ਸ਼ੁਰੂ ਕੀਤੀ ਜਾਵੇ। ਪੰਜਾਬ ਦੀ ਕੈਪਟਨ ਸਰਕਾਰ ਨੇ ਕੇਂਦਰ ਵਲੋਂ ਐਡਵਾਈਜ਼ਰੀ ਜਾਰੀ ਕਰਨ ਤੋਂ ਬਾਅਦ ਇਹ ਕਾਰਵਾਈ ਸ਼ੁਰੂ ਕੀਤੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਜੇਕਰ ਮੋਹਾਲੀ ਹਵਾਈ ਅੱਡੇ ‘ਤੇ ਸ਼ੱਕੀ ਮਰੀਜ਼ਾਂ ਨੂੰ ਹਸਪਤਾਲਾਂ ਵਿਚ ਦਾਖਲ ਕਰਵਾਉਣ ਦੀ ਲੋੜ ਪੈਂਦੀ ਹੈ ਤਾਂ ਉਨ੍ਹਾਂ ਨੂੰ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਭਰਤੀ ਕਰਵਾਇਆ ਜਾਵੇਗਾ। ਜਦੋਂ ਕਿ ਅੰਮ੍ਰਿਤਸਰ ਦੇ ਰਾਜਾਸਾਂਸੀ ਹਵਾਈ ਅੱਡੇ ‘ਤੇ ਸ਼ੱਕੀ ਮਰੀਜ਼ਾਂ ਦਾ ਇਲਾਜ ਅੰਮ੍ਰਿਤਸਰ ਵਿਚ ਹੀ ਕੀਤਾ ਜਾਵੇਗਾ। ਇਸ ਸਬੰਧੀ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਪੰਜਾਬ ਨੂੰ ਕੋਰੋਨਾ ਵਾਇਰਸ ਤੋਂ ਜ਼ਿਆਦਾ ਖਤਰਾ ਨਹੀਂ ਹੈ ਅਤੇ ਇਸ ਸਬੰਧੀ ਹਦਾਇਤਾਂ ਸਾਰੇ ਜ਼ਿਲ੍ਹਿਆਂ ਨੂੰ ਭੇਜ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਖਤਰੇ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਕਰ ਲਏ ਗਏ ਹਨ।

RELATED ARTICLES
POPULAR POSTS