ਕਿਹਾ – ਕੀ ਪੰਜਾਬ ਸਰਕਾਰ ਸੁਪਰੀਮ ਕੋਰਟ ਤੋਂ ਵੱਡੀ ਹੋ ਗਈ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੰਘੇ ਕੱਲ੍ਹ ਪਾਣੀਆਂ ਦੇ ਮਾਮਲੇ ‘ਤੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਜਿਸ ਵਿਚ ਕਾਂਗਰਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ, ਭਾਜਪਾ, ਆਮ ਆਦਮੀ ਪਾਰਟੀ, ਦੋਵੇਂ ਕਮਿਊਨਿਸਟ ਪਾਰਟੀਆਂ ਤੇ ਹੋਰ ਆਗੂ ਵੀ ਸ਼ਾਮਲ ਹੋਏ ਸਨ। ਇਨ੍ਹਾਂ ਸਾਰੀਆਂ ਪਾਰਟੀਆਂ ਨੇ ਕੈਪਟਨ ਅਮਰਿੰਦਰ ਦੀ ਅਗਵਾਈ ਵਿਚ ਫੈਸਲਾ ਲਿਆ ਕਿ ਪੰਜਾਬ ਦਾ ਪਾਣੀ ਹਰਿਆਣਾ ਨੂੰ ਬਿਲਕੁਲ ਵੀ ਨਹੀਂ ਦਿੱਤਾ ਜਾਵੇਗਾ।
ਇਸ ਨੂੂੰ ਲੈ ਕੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਐਸ.ਵਾਈ.ਐਲ. ਮਾਮਲੇ ਤੇ ਪੰਜਾਬ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ। ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਤੋਂ ਉਪਰ ਕੋਈ ਨਹੀਂ ਹੈ ਅਤੇ ਹਰ ਕਿਸੇ ਨੂੰ ਨਿਆਂ ਪਾਲਿਕਾ ਦੇ ਫੈਸਲੇ ਦਾ ਸਨਮਾਨ ਕਰਨਾ ਚਾਹੀਦਾ ਹੈ, ਚਾਹੇ ਪੰਜਾਬ ਸਰਕਾਰ ਹੋਵੇ ਜਾਂ ਕੋਈ ਹੋਰ। ਉਨ੍ਹਾਂ ਕਿਹਾ ਕਿ ਅਦਾਲਤ ਆਪਣਾ ਫੈਸਲਾ ਦੇ ਚੁੱਕੀ ਹੈ ਅਤੇ ਪੰਜਾਬ ਸਰਕਾਰ ਨੂੰ ਐਸ.ਵਾਈ.ਐਲ. ਦਾ ਨਿਰਮਾਣ ਤੁਰੰਤ ਸ਼ੁਰੂ ਕਰਵਾ ਦੇਣਾ ਚਾਹੀਦਾ ਹੈ।
Check Also
ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ
‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …