Breaking News
Home / ਪੰਜਾਬ / ਪੰਜਾਬ ‘ਚ ਅਮਨ ਕਾਨੂੰਨ ਦੀ ਸਥਿਤੀ ‘ਤੇ ਲੱਗੇ ਸਵਾਲੀਆ ਨਿਸ਼ਾਨ

ਪੰਜਾਬ ‘ਚ ਅਮਨ ਕਾਨੂੰਨ ਦੀ ਸਥਿਤੀ ‘ਤੇ ਲੱਗੇ ਸਵਾਲੀਆ ਨਿਸ਼ਾਨ

ਲੁਧਿਆਣਾ ‘ਚ ਹੋਟਲ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ‘ਤੇ ਦਿਨੋ ਦਿਨ ਸਵਾਲੀਆ ਨਿਸ਼ਾਨ ਲੱਗਦਾ ਜਾ ਰਿਹਾ ਹੈ। ਇਸਦੀ ਤਾਜ਼ਾ ਮਿਸਾਲ ਉਦੋਂ ਸਾਹਮਣੇ ਆ ਗਈ, ਜਦੋਂ ਲੁਧਿਆਣਾ ਵਿਚ ਲੰਘੀ ਰਾਤ ਦੋ ਨੌਜਵਾਨਾਂ ਨੇ ਇਕ ਹੋਟਲ ਕਾਰੋਬਾਰੀ ਹਰਜਿੰਦਰ ਸਿੰਘ ਜਿੰਦੀ ‘ਤੇ ਗੋਲੀਆਂ ਚਲਾ ਦਿੱਤੀਆਂ। ਤਿੰਨ ਗੋਲੀਆਂ ਲੱਗਣ ਤੋਂ ਬਾਅਦ ਜਿੰਦੀ ਨੂੰ ਜ਼ਖ਼ਮੀ ਹਾਲਤ ਵਿਚ ਡੀ.ਐਮ.ਸੀ. ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਇਹ ਘਟਨਾ ਲੁਧਿਆਣਾ ਦੇ ਜਵਾਹਰ ਨਗਰ ਕੈਂਪ ‘ਤੇ ਸਥਿਤ ਡਾ. ਰਵਿੰਦਰ ਦੂਆ ਦੇ ਕਲੀਨਿਕ ਵਿਚ ਵਾਪਰੀ। ਮਿਲੀ ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਜਿੰਦੀ ਜਦੋਂ ਇਕ ਕਲੀਨਿਕ ਵਿਚ ਗਿਆ ਤਾਂ ਪੰਜ ਮਿੰਟ ਬਾਅਦ ਹੀ ਪੈਦਲ ਆਏ ਦੋ ਨੌਜਵਾਨਾਂ ਨੇ ਉਸ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਬਾਅਦ ਵਿਚ ਫਰਾਰ ਹੋ ਗਏ। ਪੁਲਿਸ ਨੇ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਇਸ ਘਟਨਾ ਨੂੰ ਲੈ ਕੇ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ।

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …