ਕਿਹਾ – ਮੋਦੀ ਨੂੰ ਹਾਰ ਦਾ ਡਰ ਸਤਾਉਣ ਲੱਗਾ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੂੰ ਭਰੋਸਾ ਹੈ ਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਨਰਿੰਦਰ ਮੋਦੀ ਨੂੰ ਹਾਰ ਦਾ ਡਰ ਸਤਾ ਰਿਹਾ ਹੈ। ਇਸ ਲਈ ਉਨ੍ਹਾਂ ਨੇ ਆਪਣੀਆਂ ਫੋਟੋ ਬੈਨਰਾਂ ਤੋਂ ਹਟਾ ਦਿੱਤੀਆਂ ਹਨ ਅਤੇ ਜ਼ਿਆਦਤਰ ਅਮਿਤ ਸ਼ਾਹ ਹੀ ਨਜ਼ਰ ਆ ਰਹੇ ਹਨ। ਭਗਵੰਤ ਨੇ ਕਿਹਾ ਕਿ ਦਿੱਲੀ ਵਿਚ ਭਾਜਪਾ ਕੋਲ ਕੋਈ ਵੀ ਚਿਹਰਾ ਨਹੀਂ ਹੈ, ਜਦਕਿ ਆਮ ਆਦਮੀ ਪਾਰਟੀ ਕੋਲ ਆਪਣੇ ਕੀਤੇ ਕੰਮਾਂ ਦੀ ਤਾਕਤ ਹੈ ਅਤੇ ਅਰਵਿੰਦ ਕੇਜਰੀਵਾਲ ਚਿਹਰਾ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਸਕੂਲਾਂ ਦਾ ਪ੍ਰਬੰਧ ਬਿਹਤਰ ਹੋਇਆ ਹੈ ਅਤੇ ਮੁਹੱਲਿਆਂ ਵਿਚ ਬਣਾਏ ਗਏ ਕਲੀਨਿਕ ਦੇਖਣਯੋਗ ਹਨ। ਦਿੱਲੀ ਵਿਚ ਬਿਜਲੀ-ਪਾਣੀ ਦਾ ਮਸਲਾ ਵੀ ਹੱਲ ਹੋ ਗਿਆ ਅਤੇ ਬੱਚਿਆਂ ਨੂੰ ਮੁਫਤ ਸਿੱਖਿਆ ਮਿਲ ਰਹੀ ਹੈ। ਭਗਵੰਤ ਮਾਨ ਨੇ ਕਿਹਾ ਦਿੱਲੀ ਦੇ ਲੋਕ ਆਮ ਆਦਮੀ ਪਾਰਟੀ ਵਲੋਂ ਕੀਤੇ ਗਏ ਕੰਮਾਂ ਦੇ ਅਧਾਰ ‘ਤੇ ਵੋਟਾਂ ਪਾਉਣਗੇ।
Check Also
‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ’ਚ ਕੀਤਾ ਪੇਸ਼
ਅਦਾਲਤ ਨੇ ਵਿਧਾਇਕ ਨੇ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ ਜਲੰਧਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ …