3.2 C
Toronto
Wednesday, December 24, 2025
spot_img
Homeਪੰਜਾਬਖਜ਼ਾਨਾ ਖਾਲੀ ਹੋਣ ਕਰਕੇ ਪੰਜਾਬ ਸਰਕਾਰ ਨੇ ਘੁੱਟੇ ਹੱਥ

ਖਜ਼ਾਨਾ ਖਾਲੀ ਹੋਣ ਕਰਕੇ ਪੰਜਾਬ ਸਰਕਾਰ ਨੇ ਘੁੱਟੇ ਹੱਥ

ਸਰਕਾਰੀ ਖਰਚੇ ‘ਤੇ ਮੰਤਰੀ ਨਹੀਂ ਜਾਣਗੇ ਵਿਦੇਸ਼
ਚੰਡੀਗੜ੍ਹ/ਬਿਊਰੋ ਨਿਊਜ਼
ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਪੰਜਾਬ ਸਰਕਾਰ ਨੇ ਸਰਕਾਰੀ ਖਰਚਿਆਂ ਸਬੰਧੀ ਆਪਣਾ ਹੱਥ ਹੋਰ ਘੁੱਟ ਲਿਆ ਹੈ ਅਤੇ ਇਸ ਲਈ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। ਸਰਕਾਰ ਵਲੋਂ ਸਰਕਾਰੀ ਖਰਚੇ ‘ਚ ਬੱਚਤ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਤਹਿਤ ਸੂਬੇ ਵਿਚ ਕੀਤੀਆਂ ਜਾਣ ਵਾਲੀਆਂ ਕਾਨਫਰੰਸਾਂ, ਸੈਮੀਨਾਰ ਤੇ ਵਰਕਸ਼ਾਪਾਂ ਦਾ ਆਯੋਜਨ ਪੰਜ ਤਾਰਾ ਹੋਟਲਾਂ ਵਿਚ ਕਰਨ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਬਾਹਰਲੇ ਦੇਸ਼ਾਂ ਵਿਚ ਨੁਮਾਇਸ਼ਾਂ ਲਾਏ ਜਾਣ ‘ਤੇ ਵੀ ਪਾਬੰਦੀ ਲਾਈ ਗਈ ਹੈ। ਸਿਰਫ ਇੰਨਾ ਹੀ ਨਹੀਂ ਸਰਕਾਰ ਵਲੋਂ ਮੰਤਰੀਆਂ ਦੇ ਸਰਕਾਰੀ ਖਰਚੇ ‘ਤੇ ਹੁੰਦੇ ਵਿਦੇਸ਼ੀ ਦੌਰਿਆਂ ‘ਤੇ ਵੀ ਰੋਕ ਲਗਾਈ ਹੈ ਅਤੇ ਇਕ ਹੀ ਗੱਡੀ ਰੱਖਣ ਦੀ ਹਦਾਇਤ ਕੀਤੀ ਹੈ। ਖਜ਼ਾਨੇ ‘ਤੇ ਪੈ ਰਹੇ ਵਾਧੂ ਬੋਝ ਨੂੰ ਘਟਾਉਣ ਲਈ ਸਰਕਾਰ ਨੇ ਇਕ ਹੋਰ ਕਦਮ ਚੁੱਕਦਿਆਂ ਮੰਤਰੀਆਂ ਤੇ ਵਿਧਾਇਕਾਂ ਨੂੰ ਦਫਤਰਾਂ ਵਿਚ ਫਰਨੀਚਰ ਤੇ ਹੋਰ ਸਜਾਵਟ ਦੇ ਸਾਜ਼ੋ ਸਮਾਨ ਦੀ ਖਰੀਦੋ ਫਰੋਖਤ ‘ਤੇ ਰੋਕ ਲਗਾਉਣ ਲਈ ਕਿਹਾ ਗਿਆ ਹੈ। ਸਰਕਾਰ ਨੇ ਸਖਤ ਹਦਾਇਤ ਕੀਤੀ ਹੈ ਕਿ ਜੋ ਇਨ੍ਹਾਂ ਫੈਸਲਿਆਂ ਦੀ ਉਲੰਘਣਾ ਕਰੇਗਾ, ਉਸ ਖਿਲਾਫ ਅਨੁਸਾਸ਼ਨਿਕ ਕਾਰਵਾਈ ਕੀਤੀ ਜਾਵੇਗੀ।

RELATED ARTICLES
POPULAR POSTS