ਧਾਰਮਿਕ ਭਾਵਨਾਵਾਂ ਭੜਕਾਉਣ ਸਬੰਧੀ ਹੋਇਆ ਸੀ ਮਾਮਲਾ ਦਰਜ
ਚੰਡੀਗੜ੍ਹ/ਬਿਊਰੋ ਨਿਊਜ਼
ਈਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾ ਭੜਕਾਉਣ ਦੇ ਮਾਮਲੇ ‘ਚ ਕਾਮੇਡੀਅਨ ਭਾਰਤੀ ਸਿੰਘ ਨੂੰ ਵੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਰਾਹਤ ਦਿੱਤੀ ਗਈ ਹੈ। ਹਾਈਕੋਰਟ ਵਲੋਂ ਅਗਲੇ ਹੁਕਮਾਂ ਤੱਕ ਪੁਲਿਸ ਨੂੰ ਕੋਈ ਵੀ ਕਾਰਵਾਈ ਨਾ ਕਰਨ ਲਈ ਕਿਹਾ ਗਿਆ। ਜ਼ਿਕਰਯੋਗ ਹੈ ਕਿ ਭਾਰਤੀ ਸਿੰਘ ਵਲੋਂ ਥਾਣਾ ਅਜਨਾਲਾ ‘ਚ ਦਰਜ ਕੀਤੇ ਮੁਕੱਦਮੇ ਨੂੰ ਰੱਦ ਕਰਨ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਮਾਮਲੇ ‘ਚ ਨਾਮਜ਼ਦ ਅਦਾਕਾਰਾ ਰਵੀਨਾ ਟੰਡਨ ਅਤੇ ਫਰਾਹ ਖ਼ਾਨ ਨੂੰ ਪਹਿਲਾਂ ਹੀ ਮਾਨਯੋਗ ਹਾਈਕੋਰਟ ਵਲੋਂ ਰਾਹਤ ਦਿੱਤੀ ਹੋਈ ਹੈ। ਧਿਆਨ ਰਹੇ ਕਿ ਇਸਾਈ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਕਰਕੇ ਥਾਣਾ ਅਜਨਾਲਾ ‘ਚ ਪਿਛਲੇ ਦਿਨੀਂ ਅਦਾਕਾਰਾ ਰਵੀਨਾ ਟੰਡਨ, ਭਾਰਤੀ ਸਿੰਘ ਅਤੇ ਫਰਾਹ ਖਾਨ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਸੀ।
Check Also
ਐਡਵੋਕੇਟ ਧਾਮੀ ਨੇ ਵਕਫ ਸੋਧ ਬਿਲ ’ਤੇ ਦਿੱਤਾ ਵੱਡਾ ਬਿਆਨ
ਕਿਹਾ : ਕੇਂਦਰ ਸਰਕਾਰ ਘੱਟ ਗਿਣਤੀਆਂ ਦੇ ਮਾਮਲਿਆਂ ’ਚ ਕਰ ਰਹੀ ਹੈ ਦਖਲਅੰਦਾਜ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ …