ਖਾਲਿਸਤਾਨੀ ਸਮਰਥਕਾਂ ਨੂੰ ਲਿਆ ਗਿਆ ਹਿਰਾਸਤ ‘ਚ
ਵਾਸ਼ਿੰਗਟਨ/ਬਿਊਰੋ ਨਿਊਜ਼
ਭਾਰਤ ਦੇ 71ਵੇਂ ਗਣਤੰਤਰ ਦਿਵਸ ਮੌਕੇ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਲੰਘੇ ਕੱਲ੍ਹ ਅਮਰੀਕਾ ਦੇ ਕਰੀਬ 30 ਸ਼ਹਿਰਾਂ ਵਿਚ ਜੰਮ ਕੇ ਵਿਰੋਧ ਪ੍ਰਦਰਸ਼ਨ ਹੋਏ। ਸਭ ਤੋਂ ਜ਼ਿਆਦਾ ਭਾਰਤੀ-ਅਮਰੀਕੀ ਸ਼ਿਕਾਗੋ ਵਿਚ ਇਕੱਠੇ ਹੋਏ ਅਤੇ ਉਨ੍ਹਾਂ ਇੱਥੇ ਮਨੁੱਖੀ ਚੇਨ ਬਣਾ ਕੇ ਨਾਗਰਿਕਤਾ ਕਾਨੂੰਨ ਦਾ ਵਿਰੋਧ ਕੀਤਾ। ਵਾਸ਼ਿੰਗਟਨ ਡੀ.ਸੀ. ਵਿਚ ਕਰੀਬ 500 ਵਿਅਕਤੀਆਂ ਨੇ ਵਾਈਟ ਹਾਊਸ ਵਿਚ ਭਾਰਤੀ ਦੂਤਾਵਾਸ ਦੇ ਸਾਹਮਣੇ ਰੋਸ ਮਾਰਚ ਕੀਤਾ। ਕਈ ਸਥਾਨਾਂ ‘ਤੇ ਖਾਲਿਸਤਾਨੀ ਸਮਰਥਕ ਵੀ ਸੀ.ਏ.ਏ. ਖਿਲਾਫ ਪ੍ਰਦਰਸ਼ਨ ਕਰਦੇ ਦੇਖੇ ਗਏ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਸੀ। ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿਚ ਸੀ.ਏ.ਏ. ਵਿਰੋਧੀ ਬੈਨਰ ਫੜੇ ਹੋਏ ਸਨ ਅਤੇ ਉਹ ਨਰਿੰਦਰ ਮੋਦੀ ਖਿਲਾਫ ਨਾਅਰੇਬਾਜ਼ੀ ਕਰ ਰਹੇ ਸਨ। ਉਧਰ ਦੂਜੇ ਪਾਸੇ ਕਈ ਸ਼ਹਿਰਾਂ ਵਿਚ ਭਾਰਤੀ ਮੂਲ ਦੇ ਅਮਰੀਕੀ ਨਾਗਰਿਕਾਂ ਨੇ ਸੀ.ਏ.ਏ. ਦੇ ਹੱਕ ਵਿਚ ਰੈਲੀਆਂ ਵੀ ਕੀਤੀਆਂ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …