ਮਮਤਾ ਨੇ ਕਿਹਾ – ਇਹ ਕਾਨੂੰਨ ਹੈ ਲੋਕਾਂ ਦੇ ਖਿਲਾਫ
ਕੋਲਕਾਤਾ/ਬਿਊਰੋ ਨਿਊਜ਼
ਪੱਛਮੀ ਬੰਗਾਲ ਵਿਧਾਨ ਸਭਾ ਵਿਚ ਅੱਜ ਨਾਗਰਿਕਤਾ ਕਾਨੂੰਨ ਦੇ ਖਿਲਾਫ ਮਤਾ ਪਾਸ ਕਰ ਦਿੱਤਾ ਗਿਆ। ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਸੀ.ਏ.ਏ. ਲੋਕਾਂ ਦੇ ਖਿਲਾਫ ਹੈ ਅਤੇ ਇਸ ਨੂੰ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਪੱਛਮੀ ਬੰਗਾਲ ਤੋਂ ਪਹਿਲਾਂ ਪੰਜਾਬ, ਕੇਰਲਾ ਅਤੇ ਰਾਜਸਥਾਨ ਵੀ ਸੀ.ਏ.ਏ. ਖਿਲਾਫ ਮਤੇ ਪਾਸ ਕਰ ਚੁੱਕੇ ਹਨ। ਇਸੇ ਦੌਰਾਨ ਮਮਤਾ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸਾਰਿਆਂ ਨੂੰ ਮਤਭੇਦ ਭੁਲਾ ਕੇ ਦੇਸ਼ ਨੂੰ ਬਚਾਉਣ ਲਈ ਇਕਜੁੱਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਐਨ.ਪੀ.ਆਰ., ਐਨ.ਆਰ.ਸੀ. ਅਤੇ ਸੀ.ਏ.ਏ. ਆਪਸ ਵਿਚ ਜੁੜੇ ਹੋਏ ਹਨ ਅਤੇ ਇਹ ਨਾਗਰਿਕਾਂ ਦੇ ਖਿਲਾਫ ਹਨ। ਮਮਤਾ ਨੇ ਕਿਹਾ ਕਿ ਸਾਨੂੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਭਾਰਤੀ ਜਨਤਾ ਪਾਰਟੀ ਖਿਲਾਫ ਲੜਨਾ ਹੋਵੇਗਾ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …