ਨਿੱਤ ਦਿਹਾੜੇ ਹੁੰਦੇ ਕਤਲਾਂ ਕਾਰਨ ਪੰਜਾਬ ‘ਚ ਸਹਿਮ ਦਾ ਮਾਹੌਲ
ਬਟਾਲਾ/ਬਿਊਰੋ ਨਿਊਜ਼
ਪੰਜਾਬ ਵਿਚ ਨਿੱਤ ਦਿਨ ਹੁੰਦੇ ਕਤਲਾਂ, ਲੁੱਟਾਂ ਅਤੇ ਜਬਰ ਜਨਾਹ ਦੀਆਂ ਘਟਨਾਵਾਂ ਕਾਰਨ ਪੰਜਾਬ ਵਿਚ ਇਕ ਵਾਰ ਫਿਰ ਤੋਂ ਸਹਿਮ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਇਸ ਦੇ ਚੱਲਦਿਆਂ ਅੱਜ ਬਟਾਲਾ ਦੇ ਪਿੰਡ ਹਰਪੁਰਾ ‘ਚ ਕਾਂਗਰਸੀ ਸਰਪੰਚ ਸੁਖਜਿੰਦਰ ਕੌਰ ਦੇ ਪੁੱਤਰ ਦਾ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ । ਮ੍ਰਿਤਕ ਦੀ ਪਹਿਚਾਣ 35 ਸਾਲਾ ਜਸਬੀਰ ਸਿੰਘ ਵਜੋਂ ਹੋਈ ਹੈ। ਇਸ ਕਤਲ ਦਾ ਕਾਰਨ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਸਬੀਰ ਸਿੰਘ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਧਿਆਨ ਰਹੇ ਕਿ ਜਸਬੀਰ ਸਿੰਘ ‘ਤੇ ਹਮਲਾ ਉਸ ਸਮੇਂ ਹੋਇਆ ਜਦੋਂ ਉਹ ਘਰੋਂ ਬਾਹਰ ਕਿਤੇ ਪੈਦਲ ਜਾ ਰਿਹਾ ਸੀ ਕਿ ਅਚਾਨਕ ਹੀ ਉਸ ‘ਤੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਜ਼ਖਮੀ ਹਾਲਤ ‘ਚ ਉਸ ਨੂੰ ਬਟਾਲਾ ਦੇ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …