Breaking News
Home / ਪੰਜਾਬ / ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਹਾਲਤ ਬਿਲਕੁਲ ਪਤਲੀ

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਹਾਲਤ ਬਿਲਕੁਲ ਪਤਲੀ

ਸੁਖਬੀਰ ਬਾਦਲ ਨੇ ਕਿਹਾ -ਪੰਜਾਬ ਵਿਚ ਅਕਾਲੀ-ਭਾਜਪਾ ਗਠਜੋੜ ਸ਼ਾਂਤੀ ਦਾ ਪ੍ਰਤੀਕ
ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਹਾਲਤ ਦਿਨੋਂ-ਦਿਨ ਪਤਲੀ ਹੁੰਦੀ ਜਾ ਰਹੀ ਹੈ ਅਤੇ ਬਾਦਲਾਂ ਦੇ ਪੁਰਾਣੇ ਸਾਥੀ ਉਨ੍ਹਾਂ ਦਾ ਸਾਥ ਛੱਡਦੇ ਜਾ ਰਹੇ ਹਨ। ਇਸ ਸਥਿਤੀ ਦੇ ਚੱਲਦਿਆਂ ਸੁਖਬੀਰ ਬਾਦਲ ਅਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਮੱਥਾ ਟੇਕਣ ਲਈ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। ਇਸ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਕਿ ਦਿੱਲੀ ਵਿੱਚ ਭਾਵੇਂ ਕੁਝ ਵੀ ਹੋਇਆ ਹੋਏ, ਪਰ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਅਮਨ-ਸ਼ਾਂਤੀ ਦਾ ਗਠਜੋੜ ਹੈ। ਇਸ ਦੌਰਾਨ ਸੁਖਬੀਰ ਨੇ ਦਿੱਲੀ ਚੋਣਾਂ ਵਿੱਚ ਕਿਸੇ ਧਿਰ ਨੂੰ ਹਮਾਇਤ ਦੇਣ ਬਾਰੇ ਸਵਾਲ ਤੋਂ ਟਾਲਾ ਹੀ ਵੱਟਿਆ। ਸੁਖਬੀਰ ਨੇ ਕਿਹਾ ਕਿ ਉਹ ਨਾਗਕਿਰਤਾ ਕਾਨੂੰਨ ਦੇ ਹੱਕ ਵਿੱਚ ਹਨ, ਪਰ ਕਿਸੇ ਨਾਲ ਵਿਤਕਰਾ ਨਹੀਂ ਹੋਣਾ ਚਾਹੀਦਾ। ਇਸ ਲਈ ਮੁਸਲਮਾਨ ਭਾਈਚਾਰੇ ਨੂੰ ਵੀ ਇਸ ਵਿਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਸੁਖਬੀਰ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਬਿਲਕੁਲ ਹੀ ਫੇਲ੍ਹ ਮੁੱਖ ਮੰਤਰੀ ਦੱਸਿਆ। ਸੁਖਬੀਰ ਨੇ ਕੈਪਟਨ ਪਰਿਵਾਰ ਅਤੇ ਹਿਟਲਰ ਦੇ ਸਬੰਧਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਦੇ ਬਜ਼ੁਰਗਾਂ ਨੂੰ ਹਿਲਟਰ ਨੇ ਰੋਜ਼ ਵੁਆਇਜ਼ ਕਾਰ ਤੋਹਫੇ ਦੇ ਰੂਪ ਵਿਚ ਦਿੱਤੀ ਸੀ।

Check Also

ਕਿਸਾਨਾਂ ਦੇ ਹੱਕ ‘ਚ ਨਿੱਤਰੇ ਨਵਜੋਤ ਸਿੱਧੂ

ਕਿਹਾ – ਖੇਤੀਬਾੜੀ ਪੰਜਾਬ ਦੀ ਆਤਮਾ ਹੈ ਤੇ ਇਸ ਦੀ ਰੂਹ ‘ਤੇ ਹਮਲਾ ਬਰਦਾਸ਼ਤ ਨਹੀਂ …