ਪਰਵੇਸ਼ ਵਰਮਾ ਨੇ ਕਿਹਾ – ਦਿੱਲੀ ‘ਚ ਸਾਡੀ ਸਰਕਾਰ ਬਣੀ ਤਾਂ ਸਰਕਾਰੀ ਜ਼ਮੀਨ ‘ਤੇ ਬਣੀਆਂ ਮਸਜਿਦਾਂ ਹਟਾ ਦਿਆਂਗੇ
ਨਵੀਂ ਦਿੱਲੀ/ਬਿਊਰੋ ਨਿਊਜ਼
ਰਾਜਧਾਨੀ ਦਿੱਲੀ ਵਿਚ ਆਉਂਦੀ 8 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ। ਇਸ ਤੋਂ ਪਹਿਲਾਂ ਭਾਜਪਾ ਦੇ ਸੰਸਦ ਮੈਂਬਰਾਂ ਨੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੀ ਤਾਜਾ ਮਿਸਾਲ ਉਦੋਂ ਸਾਹਮਣੇ ਆਈ ਜਦੋਂ ਦਿੱਲੀ ‘ਚ ਭਾਜਪਾ ਦੇ ਸੰਸਦ ਮੈਂਬਰ ਪਰਵੇਸ਼ ਵਰਮਾ ਨੇ ਕਹਿ ਦਿੱਤਾ ਕਿ ਜੇਕਰ ਭਾਜਪਾ ਦੀ ਸਰਕਾਰ ਦਿੱਲੀ ਵਿਚ ਬਣੀ ਤਾਂ ਸਭ ਤੋਂ ਪਹਿਲਾਂ ਸਰਕਾਰੀ ਜ਼ਮੀਨਾਂ ‘ਤੇ ਬਣੀਆਂ ਮਸਜਿਦਾਂ ਹਟਾ ਦਿਆਂਗਾ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਬਣਨ ਦੇ ਇਕ ਘੰਟੇ ਦੇ ਅੰਦਰ-ਅੰਦਰ ਹੀ ਸ਼ਹੀਨ ਬਾਗ ਵਿਚ ਨਾਗਰਿਕਤਾ ਕਾਨੂੰਨ ਖਿਲਾਫ ਚੱਲ ਰਿਹਾ ਧਰਨਾ ਵੀ ਖਤਮ ਹੋ ਜਾਵੇਗਾ। ਧਿਆਨ ਰਹੇ ਕਿ ਲੰਘੀ 15 ਦਸੰਬਰ ਤੋਂ ਸੀ.ਏ.ਏ. ਅਤੇ ਐਨ.ਆਰ.ਸੀ ਖਿਲਾਫ ਦਿੱਲੀ ਦੇ ਸ਼ਹੀਨ ਬਾਗ ਵਿਚ ਧਰਨਾ ਦਿੱਤਾ ਜਾ ਰਿਹਾ ਹੈ, ਜਿਸਦੀ ਅਗਵਾਈ ਮਹਿਲਾਵਾਂ ਕਰ ਰਹੀਆਂ ਹਨ।
ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਅਨੁਰਾਗ ਠਾਕਰ ਨੇ ਵੀ ਦੇਸ਼ ਦੇ ਗਦਾਰਾਂ ਨੂੰ ਗੋਲੀ ਮਾਰਨ ਦੀ ਗੱਲ ਕਹੀ ਸੀ ਅਤੇ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਵਿਚ ਸਿੱÎਖਿਆ ਮੰਤਰੀ ਕੰਵਰਪਾਲ ਗੁੱਜਰ ਦਾ ਕਹਿਣਾ ਸੀ ਕਿ ਅਸੀਂ ਦੇਸ਼ ਦੇ ਭਗਵਾਂਕਰਨ ਲਈ ਹੀ ਕੰਮ ਕਰ ਰਹੇ ਹਾਂ। ਭਾਜਪਾ ਦੇ ਲੀਡਰਾਂ ਦੀਆਂ ਅਜਿਹੀਆਂ ਗੱਲਾਂ ਤੋਂ ਕੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਇਹ ਸੋਚਣ ਵਾਲੀ ਗੱਲ ਬਣਦੀ ਜਾ ਰਹੀ ਹੈ।
Check Also
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ
ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …