Breaking News
Home / ਭਾਰਤ / ਗੁਜਰਾਤ ਦੰਗਿਆਂ ਦੇ ਮਾਮਲੇ ‘ਚ 17 ਦੋਸ਼ੀਆਂ ਨੂੰ ਮਿਲੀ ਜ਼ਮਾਨਤ

ਗੁਜਰਾਤ ਦੰਗਿਆਂ ਦੇ ਮਾਮਲੇ ‘ਚ 17 ਦੋਸ਼ੀਆਂ ਨੂੰ ਮਿਲੀ ਜ਼ਮਾਨਤ

ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਦੇ ਇੰਦੌਰ ਅਤੇ ਜਬਲਪੁਰ ‘ਚ ਜਾ ਕੇ ਸਮਾਜ ਸੇਵਾ ਕਰਨ ਲਈ ਕਿਹਾ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਗੁਜਰਾਤ ਦੰਗਿਆਂ ਦੇ ਮਾਮਲਿਆਂ ਵਿਚ 17 ਦੋਸ਼ੀਆਂ ਨੂੰ ਅੱਜ ਜ਼ਮਾਨਤ ਦੇ ਦਿੱਤੀ। ਅਦਾਲਤ ਨੇ ਇਨ੍ਹਾਂ ਸਾਰਿਆਂ ਨੂੰ ਮੱਧ ਪ੍ਰਦੇਸ਼ ਭੇਜਣ ਅਤੇ ਸਮਾਜਿਕ- ਅਧਿਆਤਮਕ ਸੇਵਾ ਕਰਨ ਲਈ ਕਿਹਾ। ਇਨ੍ਹਾਂ 17 ਵਿਅਕਤੀਆਂ ਨੂੰ ਸਰਦਾਰਪੁਰਾ ਪਿੰਡ ਵਿਚ ਭੜਕੀ ਹਿੰਸਾ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਗਿਆ ਸੀ। ਚੀਫ ਜਸਟਿਸ ਐਸ.ਏ. ਬੋਬਡੇ, ਜਸਟਿਸ ਬੀ.ਆਰ. ਗਵੱਈ ਅਤੇ ਜਸਟਿਸ ਸੂਰਿਆਕਾਂਤ ਦੀ ਬੈਚ ਨੇ ਦੋਸ਼ੀਆਂ ਨੂੰ ਦੋ ਗਰੁੱਪਾਂ ਵਿਚ ਵੰਡਿਆ ਅਤੇ ਇਕ ਗਰੁੱਪ ਮੱਧ ਪ੍ਰਦੇਸ਼ ਦੇ ਇੰਦੌਰ ਵਿਚ ਰਹੇਗਾ ਅਤੇ ਦੂਜਾ ਗਰੁੱਪ ਜਬਲਪੁਰ ਵਿਚ ਜਾਵੇਗਾ। ਸੁਪਰੀਮ ਕੋਰਟ ਨੇ ਕਿਹਾ ਕਿ ਇਨ੍ਹਾਂ ਸਾਰੇ ਦੋਸ਼ੀਆਂ ਨੂੰ ਹਫਤੇ ਵਿਚ 6 ਘੰਟੇ ਸਮਾਜ ਸੇਵਾ ਕਰਨੀ ਹੋਵੇਗੀ।

Check Also

ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ 

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ …