ਅਦਾਲਤ ਨੇ 13 ਮਾਰਚ ਨੂੰ ਪੇਸ਼ ਹੋਣ ਦੀ ਕੀਤੀ ਹਦਾਇਤ
ਅੰਮ੍ਰਿਤਸਰ/ਬਿਊਰੋ ਨਿਊਜ਼
ਵਧੀਕ ਸੈਸ਼ਨ ਜੱਜ ਤਰਨਤਾਰਨ ਦੀ ਅਦਾਲਤ ਨੇ 1983 ਦੇ ਇਕ ਮਾਮਲੇ ਵਿਚ ਸਾਬਕਾ ਅਕਾਲੀ ਵਿਧਾਇਕ ਵਿਰਸਾ ਸਿੰਘ ਵਲਟੋਹਾ ਖਿਲਾਫ ਕਤਲ ਦੇ ਦੋਸ਼ ਤੈਅ ਕੀਤੇ ਹਨ। ਅਦਾਲਤ ਨੇ 14 ਫਰਵਰੀ ਤੱਕ ਦੋਸ਼ਾਂ ਦੇ ਹੱਕ ਵਿਚ ਸਬੂਤ ਪੇਸ਼ ਕਰਨ ਲਈ ਆਖਿਆ ਹੈ। ਵਲਟੋਹਾ ਖਿਲਾਫ ਇਹ ਦੋਸ਼ ਡਾ. ਸੁਦਰਸ਼ਨ ਕੁਮਾਰ ਤ੍ਰੇਹਨ ਦੇ ਕਤਲ ਕੇਸ ਵਿਚ ਲੱਗੇ ਹਨ। ਮਾਮਲੇ ਵਿਚ ਦੋ ਹੋਰ ਮੁਲਜ਼ਮ ਹਰਦੇਵ ਸਿੰਘ ਅਤੇ ਬਲਦੇਵ ਸਿੰਘ ਨੂੰ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ ਅਤੇ 11 ਨਵੰਬਰ 1990 ਨੂੰ ਉਹ ਬਰੀ ਹੋ ਗਏ ਸਨ। ਵਲਟੋਹਾ ਨੂੰ ਕਦੇ ਗ੍ਰਿਫਤਾਰ ਨਹੀਂ ਕੀਤਾ ਗਿਆ ਅਤੇ ਪੁਲਿਸ ਨੇ ਪੱਟੀ ਦੀ ਅਦਾਲਤ ਵਿਚ ਚਲਾਨ ਪੇਸ਼ ਕੀਤਾ ਸੀ, ਜਿਸ ‘ਤੇ ਅਦਾਲਤ ਨੇ 13 ਮਾਰਚ ਨੂੰ ਵਲਟੋਹਾ ਨੂੰ ਪੇਸ਼ ਹੋਣ ਦੀ ਹਦਾਇਤ ਕੀਤੀ ਹੈ।
Check Also
ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਕੀਤੀ ਮੁਲਾਕਾਤ
ਵਿਧਾਨ ਸਭਾ ਹਲਕਾ ਅਜਨਾਲਾ ਨਾਲ ਸਬੰਧਤ ਮੁੱਦੇ ਉਠਾਏ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਕੈਬਨਿਟ ਮੰਤਰੀ …