ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
ਚੰਡੀਗੜ੍ਹ/ਬਿਊਰੋ ਨਿਊਜ਼
ਰਾਜਸਥਾਨ ਤੋਂ ਬਾਅਦ ਟਿੱਡੀ ਦਲ ਨੇ ਫਾਜ਼ਿਲਕਾ ਖੇਤਰ ਵਿਚ ਕਿਸਾਨਾਂ ਦੀਆਂ ਫਸਲਾਂ ‘ਤੇ ਹਮਲਾ ਕਰ ਦਿੱਤਾ ਹੈ। ਦੇਖਿਆ ਜਾ ਰਿਹਾ ਹੈ ਕਿ ਟਿੱਡੀ ਦਲ ਦੇ ਵੱਡੇ-ਵੱਡੇ ਝੁੰਡ ਫਸਲਾਂ ਨੂੰ ਖਤਮ ਕਰ ਰਹੇ ਹਨ ਅਤੇ ਕਿਸਾਨਾਂ ਵਿਚ ਚਿੰਤਾ ਦਾ ਆਲਮ ਦੇਖਿਆ ਜਾ ਰਿਹਾ ਹੈ। ਇਸ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਿੱਡੀ ਦਲਾਂ ਦੀ ਇਸ ਸਮੱਸਿਆ ਉੱਤੇ ਡੂੰਘੀ ਚਿੰਤਾ ਪ੍ਰਗਟਾਉਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਬੇਨਤੀ ਕੀਤੀ ਕਿ ਉਹ ਇਹ ਮਾਮਲਾ ਤੁਰੰਤ ਪਾਕਿਸਤਾਨ ਸਰਕਾਰ ਕੋਲ ਉਠਾਉਣ। ਕੈਪਟਨ ਨੇ ਚਿੱਠੀ ਵਿਚ ਲਿਖਿਆ ਕਿ ਰਾਜਸਥਾਨ ਸਰਕਾਰ ਨੇ ਆਪਣੇ ਪੱਧਰ ਉੱਤੇ ਇਸ ਸਮੱਸਿਆ ਦੇ ਖ਼ਾਤਮੇ ਲਈ ਕੁਝ ਕਦਮ ਚੁੱਕੇ ਹਨ। ਪਰ ਇਨ੍ਹਾਂ ਟਿੱਡੀਆਂ ਦਾ ਖ਼ਾਤਮਾ ਤਦ ਹੀ ਹੋ ਸਕਦਾ ਹੈ, ਜੇ ਉਸ ਥਾਂ ‘ਤੇ ਕਦਮ ਚੁੱਕੇ ਜਾਣ, ਜਿੱਥੇ ਇਹ ਟਿੱਡੀਆਂ ਪੈਦਾ ਹੋ ਰਹੀਆਂ ਹਨ। ਕੈਪਟਨ ਦਾ ਕਹਿਣਾ ਸੀ ਕਿ ਇਹ ਟਿੱਡੀ ਦਲ ਪਾਕਿਸਤਾਨ ਵਿਚ ਹੀ ਪੈਦਾ ਹੁੰਦੇ ਹਨ ਅਤੇ ਰਾਜਸਥਾਨ ਰਸਤੇ ਪੰਜਾਬ ਵਿਚ ਪਹੁੰਚੇ ਹਨ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …