Breaking News
Home / ਪੰਜਾਬ / ਕੈਪਟਨ ਅਮਰਿੰਦਰ ਵੱਲੋਂ ਅੰਮ੍ਰਿਤਸਰ ‘ਚ ਸੱਭਿਆਚਾਰਕ ਬੁੱਤ ਕਿਸੇ ਹੋਰ ਜਗ੍ਹਾ ਲਾਉਣ ਦੇ ਹੁਕਮ

ਕੈਪਟਨ ਅਮਰਿੰਦਰ ਵੱਲੋਂ ਅੰਮ੍ਰਿਤਸਰ ‘ਚ ਸੱਭਿਆਚਾਰਕ ਬੁੱਤ ਕਿਸੇ ਹੋਰ ਜਗ੍ਹਾ ਲਾਉਣ ਦੇ ਹੁਕਮ

ਬੁੱਤ ਤੋੜਨ ਵਾਲੇ ਨੌਜਵਾਨਾਂ ‘ਤੇ ਦਰਜ ਕੇਸ ਵੀ ਵਾਪਸ ਲੈਣ ਦੀ ਕਹੀ ਗੱਲ
ਚੰਡੀਗੜ੍ਹ/ਬਿਊਰੋ ਨਿਊਜ਼
ਪਿਛਲੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤੇ ‘ਤੇ ਲੱਗੇ ਸਭਿਆਚਾਰਕ ਬੁੱਤਾਂ ਦੀ ਕੁਝ ਨੌਜਵਾਨਾਂ ਨੇ ਭੰਨਤੋੜ ਕੀਤੀ ਸੀ। ਪੁਲਿਸ ਨੇ ਬੁੱਤਾਂ ਦੀ ਭੰਨਤੋੜ ਕਰਨ ਵਾਲੇ 9 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਉਨ੍ਹਾਂ ‘ਤੇ ਕੇਸ ਵੀ ਦਰਜ ਹੋ ਗਏ ਸਨ। ਇਨ੍ਹਾਂ ਸਭਿਆਚਾਰਕ ਬੁੱਤਾਂ ਨੂੰ ਇਸ ਥਾਂ ਤੋਂ ਹਟਾਉਣ ਲਈ ਪਿਛਲੇ ਕਈ ਦਿਨਾਂ ਤੋਂ ਜ਼ੋਰਦਾਰ ਮੰਗ ਹੋ ਰਹੀ ਸੀ ਅਤੇ ਧਰਨੇ ਤੇ ਰੋਸ ਮੁਜ਼ਾਹਰੇ ਵੀ ਹੋ ਰਹੇ ਸਨ। ਇਸ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਭਿਆਚਾਰਕ ਵਿਭਾਗ ਨੂੰ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ ‘ਤੇ ਸਥਾਪਿਤ ਸਭਿਆਚਾਰਕ ਬੁੱਤ ਕਿਸੇ ਹੋਰ ਉਚਿੱਤ ਥਾਂ ‘ਤੇ ਲਗਾਉਣ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਬੁੱਤਾਂ ਨੂੰ ਢਾਉਣ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨਾਂ ਖ਼ਿਲਾਫ਼ ਦਾਇਰ ਕੇਸ ਵਾਪਸ ਲੈਣ ਤੇ ਉਨ੍ਹਾਂ ਦੀ ਸਮੀਖਿਆ ਦੇ ਵੀ ਹੁਕਮ ਦਿੱਤੇ ਹਨ। ਇਸ ਤੋਂ ਪਹਿਲਾਂ ਕਈ ਸਿੱਖ ਜਥੇਬੰਦੀਆਂ ਇਨ੍ਹਾਂ ਬੁੱਤਾਂ ਨੂੰ ਇਸ ਸਥਾਨ ਤੋਂ ਹਟਾਉਣ ਲਈ ਲਗਾਤਾਰ ਸੰਘਰਸ਼ ਕਰ ਰਹੀਆਂ ਸਨ ਅਤੇ ਅੱਜ ਵੀ ਮੀਂਹ ਦੇ ਬਾਵਜੁਦ ਬੁੱਤਾਂ ਨੂੰ ਹਟਾਉਣ ਲਈ ਧਰਨਾ ਚੱਲ ਰਿਹਾ ਸੀ।

Check Also

ਕਾਂਗਰਸ ਪਾਰਟੀ ਦੀ ਪੰਜਾਬ ਦੇ ਕਿਸਾਨ ਵੋਟਰਾਂ ’ਤੇ ਨਜ਼ਰ

ਰਾਜਾ ਵੜਿੰਗ ਨੇ ਲਾਲੜੂ ’ਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣ ਵਿਰੋਧੀ ’ਤੇ ਸਾਧਿਆ ਨਿਸ਼ਾਨਾ ਲਾਲੜੂ/ਬਿਊਰੋ ਨਿਊਜ਼ …