ਇੰਡੀਗੋ ਨੇ ਚੀਨ ਦੀਆਂ ਉਡਾਣਾਂ ਕੀਤੀਆਂ ਰੱਦ
ਨਵੀਂ ਦਿੱਲੀ/ਬਿਊਰੋ ਨਿਊਜ਼
ਚੀਨ ਵਿਚ ਫੈਲੇ ਕੋਰੋਨਾ ਵਾਇਰਸ ਦਾ ਖਤਰਾ ਹੁਣ ਭਾਰਤ ਸਮੇਤ 30 ਦੇਸ਼ਾਂ ਤੱਕ ਪਹੁੰਚ ਚੁੱਕਾ ਹੈ। ਚੀਨ ਵਿਚ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 130 ਤੋਂ ਟੱਪ ਗਈ ਹੈ। ਇਸਦੇ ਚੱਲਦਿਆਂ ਇੰਡੀਗੋ ਨੇ 1 ਫਰਵਰੀ ਤੋਂ 20 ਫਰਵਰੀ ਤੱਕ ਦਿੱਲੀ ਅਤੇ ਬੰਗਲੌਰ ਤੋਂ ਚੀਨ ਜਾਣ ਵਾਲੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ। ਬ੍ਰਿਟਿਸ਼ ਏਅਰਵੇਜ਼ ਨੇ ਵੀ ਚੀਨ ਜਾਣ ਵਾਲੀਆਂ ਆਪਣੀਆਂ ਸਾਰੀਆਂ ਉਡਾਣਾਂ ਨੂੰ ਰੱਦ ਕਰ ਦਿੱਤਾ। ਇਸ ਦੇ ਚੱਲਦਿਆਂ ਪੰਜਾਬ ਵਿਚ ਵੀ ਸਿਹਤ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ ਅਤੇ ਚੀਨ ਤੋਂ ਆਏ ਮੋਹਾਲੀ ਦੇ ਇਕ ਨੌਜਵਾਨ ਨੂੰ ਕੋਰੋਨਾ ਵਾਇਰਸ ਦੇ ਡਰ ਕਰਕੇ ਪੀਜੀਆਈ ਵਿਚ ਭਰਤੀ ਕਰਵਾਇਆ ਗਿਆ, ਪਰ ਉਸਦੀ ਰਿਪੋਰਟ ਨੈਗੇਟਿਵ ਆਈ ਹੈ। ਇਸੇ ਤਰ੍ਹਾਂ ਹੁਸ਼ਿਆਰਪੁਰ ਵਿਚ ਵੀ ਇਸ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਦੀ ਚਰਚਾ ਹੈ।
Check Also
ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ …