Breaking News
Home / ਭਾਰਤ / ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਭਾਜਪਾ ‘ਚ ਸ਼ਾਮਲ

ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਭਾਜਪਾ ‘ਚ ਸ਼ਾਮਲ

ਕਿਹਾ – ਦੇਸ਼ ਦੀ ਤਰੱਕੀ ਲਈ ਕਰਾਂਗੀ ਕੰਮ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਵੀ ਸਿਆਸਤ ‘ਚ ਉਤਰ ਗਈ ਹੈ। ਓਲੰਪਿਕ ‘ਚ ਕਾਂਸੇ ਦਾ ਤਮਗ਼ਾ ਜਿੱਤਣ ਵਾਲੀ ਸਾਇਨਾ ਵੀ ਅੱਜ ਭਾਜਪਾ ‘ਚ ਸ਼ਾਮਲ ਹੋ ਗਈ। ਸਾਇਨਾ ਨੇ ਦਿੱਲੀ ਸਥਿਤ ਭਾਜਪਾ ਦਫ਼ਤਰ ‘ਚ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਰੁਣ ਸਿੰਘ ਦੀ ਮੌਜੂਦਗੀ ‘ਚ ਭਾਜਪਾ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਸਾਇਨਾ ਤੋਂ ਇਲਾਵਾ ਉਸ ਦੀ ਭੈਣ ਚੰਦਰਾਂਸ਼ੂ ਨੇ ਵੀ ਭਾਜਪਾ ਦੀ ਮੈਂਬਰਸ਼ਿਪ ਲੈ ਲਈ। ਇਸ ਤੋਂ ਬਾਅਦ ਸਾਇਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਡਾਂ ਅਤੇ ਖਿਡਾਰੀਆਂ ਨੂੂੰ ਉਤਸ਼ਾਹਿਤ ਕੀਤਾ ਹੈ। ਨੇਹਵਾਲ ਨੇ ਕਿਹਾ ਕਿ ਉਹ ਰਾਜਨੀਤੀ ਵਿਚ ਇਸ ਕਰਕੇ ਆਈ ਹੈ ਕਿ ਉਹ ਦੇਸ਼ ਲਈ ਹੋਰ ਵੀ ਕੁਝ ਕਰ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਰਾਜਨੀਤੀ ਦੇ ਨਾਲ-ਨਾਲ ਆਪਣੀ ਖੇਡ ਨੂੰ ਜਾਰੀ ਰੱਖੇਗੀ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਪਹਿਲਵਾਨ ਬਬੀਤਾ ਫੋਗਾਟ, ਯੋਗੇਸ਼ਵਰ ਦੱਤ ਅਤੇ ਹਾਕੀ ਟੀਮ ਦੇ ਸਾਬਕਾ ਕਪਤਾਨ ਸੰਦੀਪ ਸਿੰਘ ਵੀ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ। ਸੰਦੀਪ ਸਿੰਘ ਤਾਂ ਹਰਿਆਣਾ ਵਿਚ ਚੋਣ ਜਿੱਤ ਕੇ ਮੰਤਰੀ ਵੀ ਬਣ ਗਏ।

Check Also

ਕਾਂਗਰਸ ਪਾਰਟੀ ਦਾ ਦੋ ਦਿਨਾ 84ਵਾਂ ਸੈਸ਼ਨ ਗੁਜਰਾਤ ਦੇ ਅਹਿਮਦਾਬਾਦ ’ਚ ਹੋਇਆ ਸ਼ੁਰੂ

ਮਲਿਕਾ ਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਕੀਤੀ ਸ਼ਮੂਲੀਅਤ ਅਹਿਮਦਾਬਾਦ/ਬਿਊਰੋ ਨਿਊਜ਼ : ਕਾਂਗਰਸ …