ਠਾਕਰ ਅਤੇ ਵਰਮਾ ਦੀਆਂ ਧਮਕੀਆਂ ਤੋਂ ਬਾਅਦ ਚੋਣ ਕਮਿਸ਼ਨ ਦਾ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਚੋਣ ਕਮਿਸ਼ਨ ਨੇ ਭਾਰਤੀ ਜਨਤਾ ਪਾਰਟੀ ਨੂੰ ਕਿਹਾ ਕਿ ਕੇਂਦਰੀ ਮੰਤਰੀ ਅਨੁਰਾਗ ਠਾਕਰ ਅਤੇ ਸੰਸਦ ਮੈਂਬਰ ਪਰਵੇਸ਼ ਵਰਮਾ ਨੂੰ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚੋਂ ਬਾਹਰ ਕਰ ਦਿੱਤਾ ਜਾਵੇ। ਇਨ੍ਹਾਂ ਦੋਵੇਂ ਆਗੂਆਂ ‘ਤੇ ਦਿੱਲੀ ਵਿਚ ਚੋਣਾਵੀਂ ਰੈਲੀਆਂ ਦੌਰਾਨ ਭੜਕਾਊ ਅਤੇ ਧਮਕੀਆਂ ਵਰਗੇ ਬਿਆਨ ਦੇਣ ਦਾ ਆਰੋਪ ਹੈ। ਕੇਂਦਰੀ ਮੰਤਰੀ ਅਨੁਰਾਗ ਠਾਕਰ ਦਾ ਇਕ ਵੀਡੀਓ ਵਾਇਰਲ ਹੋਇਆ ਸੀ ਜਿਸ ਵਿਚ ਉਹ ਰੈਲੀ ਦੌਰਾਨ ਦੇਸ਼ ਦੇ ਗਦਾਰਾਂ ਨੂੰ ਗੋਲੀ ਮਾਰਨ ਦੀ ਗੱਲ ਕਰ ਰਹੇ ਹਨ। ਇਸੇ ਤਰ੍ਹਾਂ ਪਰਵੇਸ਼ ਵਰਮਾ ਨੇ ਕਿਹਾ ਸੀ ਕਿ ਜੇਕਰ ਦਿੱਲੀ ਵਿਚ ਭਾਜਪਾ ਦੀ ਸਰਕਾਰ ਬਣੀ ਤਾਂ ਸਰਕਾਰੀ ਜ਼ਮੀਨਾਂ ‘ਤੇ ਬਣੀਆਂ ਸਾਰੀਆਂ ਮਸਜਿਦਾਂ ਹਟਾ ਦਿੱਤੀਆਂ ਜਾਣਗੀਆਂ। ਧਿਆਨ ਰਹੇ ਕਿ ਆਉਂਦੀ 8 ਫਰਵਰੀ ਨੂੰ ਦਿੱਲੀ ਵਿਚ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਭਾਜਪਾ ਆਗੂ ਭੜਕਾਊ ਬਿਆਨਾਂ ਦਾ ਸਹਾਰਾ ਲੈ ਰਹੇ ਹਨ।
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …