Breaking News
Home / ਪੰਜਾਬ / ਨਾਗਰਿਕਤਾ ਕਾਨੂੰਨ ਖਿਲਾਫ ਭਾਰਤ ਬੰਦ ਦੇ ਸੱਦੇ ਨੂੰ ਮਿਲਿਆ ਰਲਵਾਂ ਮਿਲਵਾਂ ਹੁੰਗਾਰਾ

ਨਾਗਰਿਕਤਾ ਕਾਨੂੰਨ ਖਿਲਾਫ ਭਾਰਤ ਬੰਦ ਦੇ ਸੱਦੇ ਨੂੰ ਮਿਲਿਆ ਰਲਵਾਂ ਮਿਲਵਾਂ ਹੁੰਗਾਰਾ

ਪੰਜਾਬ ‘ਚ ਕਈ ਥਾਈਂ ਸੀ.ਏ.ਏ. ਅਤੇ ਐਨ.ਆਰ.ਸੀ. ਖਿਲਾਫ ਜ਼ਬਰਦਸਤ ਰੋਸ ਪ੍ਰਦਰਸ਼ਨ
ਚੰਡੀਗੜ੍ਹ/ਬਿਊਰੋ ਨਿਊਜ਼
ਨਾਗਕਿਰਤਾ ਕਾਨੂੰਨ ਖਿਲਾਫ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਅੱਜ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ ਅਤੇ ਦੇਸ਼ ਦੇ ਕਈ ਹਿੱਸਿਆਂ ਤੋਂ ਵਿਰੋਧ ਪ੍ਰਦਰਸ਼ਨਾਂ ਦੀਆਂ ਖਬਰਾਂ ਮਿਲੀਆਂ। ਪੰਜਾਬ ਵਿਚ ਵੀ ਕਈ ਥਾਈਂ ਸੀ.ਏ.ਏ. ਅਤੇ ਐਨ.ਆਰ.ਸੀ. ਖਿਲਾਫ ਵਿਰੋਧ ਪ੍ਰਦਰਸ਼ਨ ਹੋਏ ਅਤੇ ਸਰਕਾਰੀ ਅਧਿਕਾਰੀਆਂ ਨੂੰ ਇਸ ਕਾਨੂੰਨ ਖਿਲਾਫ ਮੰਗ ਪੱਤਰ ਵੀ ਸੌਂਪੇ ਗਏ। ਇਸਦੇ ਚੱਲਦਿਆਂ ਬਲਾਚੌਰ, ਨਾਭਾ ਅਤੇ ਹੁਸ਼ਿਆਰਪੁਰ ਵਿਚ ਵੀ ਸਿੱਖ, ਮੁਸਲਿਮ ਅਤੇ ਇਸਾਈ ਭਾਈਚਾਰੇ ਨਾਲ ਸਬੰਧਤ ਵਿਅਕਤੀਆਂ ਨੇ ਰੋਸ ਮਾਰਚ ਕੱਢਿਆ ਅਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਉਧਰ ਦੂਜੇ ਪਾਸੇ ਪੱਛਮੀ ਬੰਗਾਲ ‘ਚ ਨਾਗਰਿਕਤਾ ਕਾਨੂੰਨ ਦੇ ਵਿਰੋਧੀਆਂ ਅਤੇ ਸਮਰਥਕਾਂ ਵਿਚਾਲੇ ਝੜਪ ਹੋ ਗਈ ਅਤੇ ਇਸ ਝੜਪ ਦੌਰਾਨ ਦੋ ਵਿਅਕਤੀਆਂ ਦੀ ਜਾਨ ਵੀ ਚਲੀ ਗਈ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਬਡਰੁੱਖਾਂ ਪਹੁੰਚ ਦਿੱਤੀ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾਂਜਲੀ

ਸ਼ੋ੍ਰਮਣੀ ਅਕਾਲੀ ਦਲ ’ਤੇ ਵੀ ਕਸਿਆ ਤੰਜ ਸੰਗਰੂਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਅੱਜ …