Breaking News
Home / ਪੰਜਾਬ / ਦਰਬਾਰ ਸਾਹਿਬ ਦੇ ਰਾਹ ‘ਚੋਂ ਬੁੱਤ ਹਟਾਉਣ ਦੇ ਫੈਸਲੇ ਦਾ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ ਸਵਾਗਤ

ਦਰਬਾਰ ਸਾਹਿਬ ਦੇ ਰਾਹ ‘ਚੋਂ ਬੁੱਤ ਹਟਾਉਣ ਦੇ ਫੈਸਲੇ ਦਾ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ ਸਵਾਗਤ

ਬੁੱਤ ਹਟਾਉਣ ਲਈ ਪ੍ਰਸ਼ਾਸਨ ਨੇ ਸਿੱਖ ਜਥੇਬੰਦੀਆਂ ਤੋਂ ਲਿਆ ਇੱਕ ਮਹੀਨੇ ਦਾ ਸਮਾਂ
ਪਟਿਆਲਾ/ਬਿਊਰੋ ਨਿਊਜ਼
ਸ੍ਰੀ ਦਰਬਾਰ ਸਾਹਿਬ ਦੇ ਰਾਹ ਵਿਚ ਲੱਗੇ ਸਭਿਆਚਾਰਕ ਬੁੱਤਾਂ ਨੂੰ ਹਟਾਉਣ ਦਾ ਫੈਸਲਾ ਲੈ ਲਿਆ ਗਿਆ ਹੈ। ਕੈਪਟਨ ਅਮਰਿੰਦਰ ਦੇ ਇਸ ਫੈਸਲੇ ਦਾ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਵਾਗਤ ਕੀਤਾ ਹੈ। ਇਸ ਸਬੰਧੀ ਪਟਿਆਲਾ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵਿਰਾਸਤੀ ਮਾਰਗ ‘ਤੇ ਲੱਗੇ ਸੱਭਿਆਚਾਰਕ ਬੁੱਤਾਂ ਦੇ ਸੰਬੰਧ ‘ਚ ਉਨ੍ਹਾਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਫ਼ੋਨ ‘ਤੇ ਗੱਲ ਹੋਈ ਸੀ। ਉਨ੍ਹਾਂ ਕੈਪਟਨ ਨੂੰ ਅਜਿਹੇ ਬੁੱਤਾਂ ਨੂੰ ਹਟਾਉਣ ਬਾਰੇ ਕਿਹਾ ਸੀ। ਇਸ ਸਬੰਧੀ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਨ੍ਹਾਂ ਬੁੱਤਾਂ ਦੀ ਥਾਂ ‘ਤੇ ਹੁਣ ਜੋ ਵੀ ਲੱਗੇ ਉਹ ਸਿੱਖ ਧਰਮ ਨਾਲ ਸਬੰਧਤ ਹੀ ਹੋਵੇ। ਉਧਰ ਦੂਜੇ ਪਾਸੇ ਪ੍ਰਸ਼ਾਸਨ ਨੇ ਇਨ੍ਹਾਂ ਬੁੱਤਾਂ ਨੂੰ ਹਟਾਉਣ ਲਈ ਸਿੱਖ ਜਥੇਬੰਦੀਆਂ ਕੋਲੋਂ ਇੱਕ ਮਹੀਨੇ ਦਾ ਸਮਾਂ ਲਿਆ ਹੈ। ਫਿਲਹਾਲ ਇਨ੍ਹਾਂ ਬੁੱਤਾਂ ਨੂੰ ਤਰਪਾਲਾਂ ਨਾਲ ਢੱਕ ਦਿੱਤਾ ਗਿਆ ਹੈ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …