ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ
ਚੰਡੀਗੜ੍ਹ/ਬਿਊਰੋ ਨਿਊਜ਼
ਹੁਸ਼ਿਆਰਪੁਰ ਵਿਚ ਹੁਣ ਸਰਕਾਰੀ ਮੈਡੀਕਲ ਕਾਲਜ ਬਣਨ ਜਾ ਰਿਹਾ ਹੈ। ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਨੂੰ ਸਵੀਕਾਰਦਿਆਂ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ‘ਚ ਇੱਕ ਨਵੇਂ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਸਰਕਾਰ ਵਲੋਂ ਜ਼ਿਲ੍ਹੇ ਦੇ ਮੌਜੂਦਾ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਦੀ ਵੀ ਮਨਜ਼ੂਰੀ ਦਿੱਤੀ। ਇਹ ਮੈਡੀਕਲ ਕਾਲਜ 325 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ, ਜਿਸ ‘ਚੋਂ 60 ਫ਼ੀਸਦੀ ਦੇ ਹਿਸਾਬ ਨਾਲ 195 ਕਰੋੜ ਰੁਪਏ ਕੇਂਦਰ ਸਰਕਾਰ ਵਲੋਂ ਖ਼ਰਚੇ ਜਾਣਗੇ। ਪੰਜਾਬ ਸਰਕਾਰ ਵਲੋਂ ਕਾਲਜ ਲਈ ਸੂਬੇ ਦੇ ਹਿੱਸੇ ਵਜੋਂ 40 ਫ਼ੀਸਦੀ ਦੇ ਹਿਸਾਬ ਨਾਲ 130 ਕਰੋੜ ਰੁਪਏ ਦਾ ਯੋਗਦਾਨ ਪਾਇਆ ਜਾਵੇਗਾ।
Check Also
ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ
ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …