ਬਜਟ ਸਣੇ ਪੰਜਾਬ ਦੇ ਹੋਰ ਭਖਦੇ ਮਸਲਿਆਂ ਬਾਰੇ ਹੋਈ ਚਰਚਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਵਿਚ ਪੰਜਾਬ ਭਵਨ ਵਿਖੇ ਕਾਂਗਰਸੀ ਸੰਸਦ ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਕੈਪਟਨ ਦਾ ਅਕਸਰ ਹੀ ਵਿਰੋਧ ਕਰਨ ਵਾਲੇ ਪ੍ਰਤਾਪ ਸਿੰਘ ਬਾਜਵਾ ਵੀ ਸ਼ਾਮਲ ਹੋਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਜਵਾ ਨੇ ਦੱਸਿਆ ਕਿ ਮੀਟਿੰਗ ਵਿਚ ਐੱਸ. ਵਾਈ. ਐੱਲ. ਅਤੇ ਬਜਟ ਸਣੇ ਪੰਜਾਬ ਦੇ ਹੋਰ ਭਖਦੇ ਮਸਲਿਆਂ ‘ਤੇ ਚਰਚਾ ਹੋਈ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਨੇ ਜਿਹੜੇ ਕਰਜ਼ੇ ਲਏ ਹੋਏ ਸਨ, ਉਹ ਕੇਂਦਰ ਸਰਕਾਰ ਮੁਆਫ਼ ਕਰੇ, ਕਿਉਂਕਿ ਉਸ ਕਰਜ਼ੇ ਦੀ ਹਰ ਮਹੀਨੇ 250 ਕਰੋੜ ਰੁਪਏ ਦੀ ਕਿਸ਼ਤ ਦੇਣੀ ਪੈਂਦੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਬਾਜਵਾ ਵਲੋਂ ਸੂਬੇ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਵੀ ਉਠਾਈ ਗਈ।
Check Also
ਚੋਣ ਕਮਿਸ਼ਨ ਨੇ ਗਿੱਦੜਬਾਹਾ ’ਚ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ
ਸ਼ੋ੍ਰਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …