ਦਿੱਲੀ ਚੋਣਾਂ ਲਈ ਭਾਜਪਾ ਦੇ ਸਮਰਥਨ ਦਾ ਕਰ ਦਿੱਤਾ ਐਲਾਨ
ਨਵੀਂ ਦਿੱਲੀ/ਬਿਊਰੋ ਨਿਊਜ਼
ਸਿਆਸਤ ਦੇ ਪਿੜ ਵਿਚ ਹਾਸ਼ੀਏ ‘ਤੇ ਜਾ ਰਹੇ ਬਾਦਲਾਂ ਨੇ ਇਕ ਵਾਰ ਫਿਰ ਆਪਣੀਆਂ ਕੁਰਸੀਆਂ ਬਚਾਉਣ ਲਈ ਭਾਰਤੀ ਜਨਤਾ ਪਾਰਟੀ ਅੱਗੇ ਗੋਡੇ ਟੇਕ ਦਿੱਤੇ ਅਤੇ ਦਿੱਲੀ ਚੋਣਾਂ ਲਈ ਭਾਜਪਾ ਦੇ ਸਮਰਥਨ ਦਾ ਐਲਾਨ ਕਰ ਦਿੱਤਾ। ਇਸ ਤੋਂ ਪਹਿਲਾਂ ਸੀਟਾਂ ਦੀ ਵੰਡ ਨੂੰ ਲੈ ਕੇ ਅਕਾਲੀ ਦਲ ਅਤੇ ਭਾਜਪਾ ਵਿਚ ਤੋੜ ਵਿਛੋੜਾ ਹੋ ਗਿਆ ਸੀ। ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਭਾਜਪਾ ਪ੍ਰਧਾਨ ਜੇਪੀ ਨੱਢਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਪ੍ਰੈਸ ਕਾਨਫਰੰਸ ‘ਚ ਨੱਢਾ ਵੱਲੋਂ ਕਿਹਾ ਗਿਆ ਕਿ ਅਕਾਲੀ ਦਲ ਭਾਜਪਾ ਦਾ ਸਭ ਤੋਂ ਪੁਰਾਣਾ ਸਾਥੀ ਹੈ ਅਤੇ ਹਮੇਸ਼ਾ ਹੀ ਭਾਜਪਾ ਨਾਲ ਰਹੇਗਾ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਵਿਚਕਾਰ ਕੁਝ ਗੱਲਾਂ ਨੂੰ ਲੈ ਕੇ ਵਖਰੇਵਾਂ ਸੀ, ਜਿਸ ਨੂੰ ਸੁਲਝਾ ਲਿਆ ਗਿਆ ਹੈ ਅਤੇ ਅਕਾਲੀ ਦਲ ਨੇ ਭਾਜਪਾ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ। ਧਿਆਨ ਰਹੇ ਕਿ ਅਕਾਲੀ ਦਲ ਵਲੋਂ ਦਿੱਲੀ ਚੋਣਾਂ ਵਿਚ ਆਪਣਾ ਕੋਈ ਵੀ ਉਮੀਦਵਾਰ ਮੈਦਾਨ ਵਿਚ ਨਹੀਂ ਉਤਾਰਿਆ। ਉਧਰ ਦੂਜੇ ਪਾਸੇ ਮਨਜੀਤ ਸਿੰਘ ਜੀ.ਕੇ. ਦੀ ਪਾਰਟੀ ‘ਜਾਗੋ’ ਨੇ ਵੀ ਭਾਜਪਾ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ।
Check Also
ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ
3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …