ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ ਵਿਧਾਨ ਸਭਾ ਨੇ ਵੀ ਨਾਗਰਿਕਤਾ ਸੋਧ ਐਕਟ (ਸੀਏਏ) ਖਿਲਾਫ ਮਤਾ ਪਾਸ ਕਰ ਦਿੱਤਾ ਹੈ ਤੇ ਨਾਲ ਹੀ ਮੰਗ ਕੀਤੀ ਹੈ ਕਿ ਇਸ ਨੂੰ ਤੁਰੰਤ ਵਾਪਸ ਲਿਆ ਜਾਵੇ। ਆਬਾਦੀ ਤੇ ਨਾਗਰਿਕ ਰਜਿਸਟਰ (ਐੱਨਪੀਆਰ ਤੇ ਐੱਨਆਰਸੀ) ਦੀ ਕਾਰਵਾਈ ਵੀ ਤੁਰੰਤ ਰੋਕੀ ਜਾਵੇ। ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮਤੇ ‘ਤੇ ਬੋਲਦਿਆਂ ਕਿਹਾ ਕਿ ਸੋਧਿਆ ਐਕਟ ‘ਸੰਵਿਧਾਨ ਤੇ ਇਨਸਾਨੀਅਤ ਦੇ ਖਿਲਾਫ ਹੈ ਤੇ ਇਸ ਨੂੰ ਐੱਨਪੀਆਰ ਸਣੇ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਜਾਂਦੀ ਹੈ। ਵਿਰੋਧੀ ਧਿਰਾਂ ਕਾਂਗਰਸ ਤੇ ਸੀਪੀਐੱਮ ਦੀ ਅਗਵਾਈ ਵਾਲੀ ਖੱਬੇ ਪੱਖੀ ਧਿਰ ਨੇ ਵੀ ਮਤੇ ਦਾ ਸਮਰਥਨ ਕੀਤਾ। ਜਦਕਿ ਭਾਜਪਾ ਵਿਧਾਇਕ ਦਲ ਨੇ ਮਤੇ ਦਾ ਵਿਰੋਧ ਕੀਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਸੀਏਏ ਲਿਆਉਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ਼ਰਨਾਰਥੀਆਂ ਨੂੰ ਭਾਰਤੀ ਨਾਗਰਿਕਤਾ ਦੇਣ ‘ਚ ਇਹ ਸਹਾਈ ਸਿੱਧ ਹੋਵੇਗਾ। ਦੱਸਣਯੋਗ ਹੈ ਕਿ ਕੇਰਲ, ਪੰਜਾਬ ਤੇ ਰਾਜਸਥਾਨ ਪਹਿਲਾਂ ਹੀ ਸੀਏਏ ਖਿਲਾਫ ਮਤੇ ਪਾਸ ਕਰ ਚੁੱਕੇ ਹਨ। ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ‘ਚ ਮਤਾ ਮੰਤਰੀ ਪਾਰਥਾ ਚੈਟਰਜੀ ਨੇ ਪੇਸ਼ ਕੀਤਾ। ਮਮਤਾ ਬੈਨਰਜੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕੋਈ ‘ਹਿੰਦੂ-ਮੁਸਲਿਮ ਮੁੱਦਾ ਨਹੀਂ, ਇਨਸਾਨੀਅਤ ਦੀ ਗੱਲ ਹੈ।
Check Also
ਪਿ੍ਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ ਪਿ੍ਰਅੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ …