ਵਾਸ਼ਿੰਗਟਨ/ਹੁਸਨ ਲੜੋਆ ਬੰਗਾ : ਅਮਰੀਕੀ ਵਿਦੇਸ਼ ਵਿਭਾਗ ਨੇ ਗਰਭਵਤੀ ਔਰਤਾਂ ਨੂੰ ਅਮਰੀਕਾ ਆਉਣ ਤੋਂ ਰੋਕਣ ਲਈ ਵੀਜ਼ਾ ਅਧਿਕਾਰੀਆਂ ਨੂੰ ਹੋਰ ਅਧਿਕਾਰ ਦਿੱਤੇ ਹਨ।
ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਸੈਰ ਸਪਾਟੇ ਤਹਿਤ ਆਉਦੀਆਂ ਗਰਭਵਤੀ ਔਰਤਾਂ ਨੂੰ ਵੀਜ਼ਾ ਦੇਣਾ ਬੰਦ ਕਰੇ ਕਿਉਂਕਿ ‘ਬਰਥ ਟੂਰਿਜ਼ਮ’ ਦਾ ਮਕਸਦ ਆਪਣੇ ਬੱਚਿਆਂ ਲਈ ਅਮਰੀਕੀ ਨਾਗਰਿਕਤਾ ਹਾਸਲ ਕਰਨਾ ਹੁੰਦਾ ਹੈ। ਸ਼ੁੱਕਰਵਾਰ ਤੋਂ ਅਮਰੀਕੀ ਪ੍ਰਸ਼ਾਸਨ ਨੇ ਨਵੇਂ ਨਿਯਮ ਲਾਗੂ ਕਰ ਦਿੱਤੇ ਹਨ। ਨਵੇਂ ਨਿਯਮਾਂ ਤਹਿਤ ਮੈਡੀਕਲ ਇਲਾਜ਼ ਜਾਂ ਆਪਣੇ ਮਿੱਤਰਾਂ-ਦੋਸਤਾਂ ਨੂੰ ਮਿਲਣ ਲਈ ਆਉਣ ਵਾਲੇ ਲੋਕਾਂ ਨੂੰ ਵੀਜ਼ਾ ਦੇਣ ਦੀ ਵਿਵਸਥਾ ਹੈ।
ਇਥੇ ਵਰਨਣਯੋਗ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਸ ਮੁੱਦੇ ਉਪਰ ਸ਼ੁਰੂ ਤੋਂ ਹੀ ਸਖਤ ਰੁਖ ਅਖਤਿਆਰ ਕੀਤਾ ਹੋਇਆ ਹੈ। ਉਹ ਉਸ ਸੰਵਿਧਾਨ ਵਿਵਸਥਾ ਦੇ ਵੀ ਵਿਰੋਧੀ ਹਨ ਜਿਸ ਤਹਿਤ ਅਮਰੀਕਾ ਦੀ ਧਰਤੀ ‘ਤੇ ਜਨਮੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦਿੱਤੀ ਜਾਂਦੀ ਹੈ। ਅਮਰੀਕੀ ਪ੍ਰਸ਼ਾਸਨ ਦਾ ਇਹ ਵੀ ਤਰਕਹੈ ਕਿ ‘ਬਰਥ ਟੂਰਿਜ਼ਮ’ ਨਾਲ ਦੇਸ਼ ਦੀ ਸੁਰੱਖਿਆ ਨੂੰ ਖਤਰਾ ਪੈਦਾ ਹੁੰਦਾ ਹੈ ਪ੍ਰੰਤੂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਪਣਾ ਨਾਂ ਨਾ ਛਾਪਣ ਦੀ ਸ਼ਰਤ ‘ਤੇ ਅਮਰੀਕੀ ਅਧਿਕਾਰੀ ਇਕ ਵੀ ਅਜਿਹੀ ਉਦਾਹਰਣ ਦੇਣ ਦਾ ਅਸਫ਼ਲ ਰਹੇ ਜਿਸ ਨਾਲ ‘ਬਰਥ ਟੂਰਿਜ਼ਮ’ ਨਾਲ ਮੌਕੀ ਸੁਰੱਖਿਆ ਨੂੰ ਖਤਰਾ ਪੈਦਾ ਹੋਇਆ ਹੋਵੇ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …