Breaking News
Home / ਭਾਰਤ / ਟਰੱਕ ‘ਚ ਲੁਕੇ ਅੱਤਵਾਦੀਆਂ ਨੇ ਟੋਲ ਪਲਾਜ਼ਾ ‘ਤੇ ਚਲਾਈਆਂ ਗੋਲੀਆਂ

ਟਰੱਕ ‘ਚ ਲੁਕੇ ਅੱਤਵਾਦੀਆਂ ਨੇ ਟੋਲ ਪਲਾਜ਼ਾ ‘ਤੇ ਚਲਾਈਆਂ ਗੋਲੀਆਂ

ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ 3 ਅੱਤਵਾਦੀ ਮਾਰੇ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ-ਸ੍ਰੀਨਗਰ ਨੈਸ਼ਨਲ ਹਾਈਵੇ ‘ਤੇ ਅੱਜ ਤੜਕੇ ਇਕ ਟਰੱਕ ਵਿਚ ਲੁਕੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਹਮਲਾ ਕਰ ਦਿੱਤਾ। ਇਸ ਟਰੱਕ ਨੂੰ ਨਗਰੋਟਾ ਦੇ ਬਨ ਟੋਲ ਪਲਾਜ਼ਾ ‘ਤੇ ਚੈਕਿੰਗ ਲਈ ਰੋਕਿਆ ਗਿਆ ਸੀ। ਆਈ.ਜੀ. ਮੁਕੇਸ਼ ਸਿੰਘ ਨੇ ਦੱਸਿਆ ਕਿ ਮੁਕਾਬਲੇ ਵਿਚ ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ, ਜਦਕਿ ਇਕ ਪੁਲਿਸ ਦਾ ਜਵਾਨ ਜ਼ਖ਼ਮੀ ਹੋ ਗਿਆ। ਇਸ ਸਬੰਧੀ ਡੀਜੀਪੀ ਦਿਲਬਾਗ ਸਿੰਘ ਨੇ ਦੱਸਿਆ ਕਿ ਟਰੱਕ ਵਿਚ 3 ਤੋਂ 4 ਅੱਤਵਾਦੀ ਲੁਕੇ ਹੋਏ ਸਨ। ਚੈਕਿੰਗ ਦੌਰਾਨ ਗੋਲੀਆਂ ਚਲਾ ਕੇ ਉਹ ਭੱਜ ਰਹੇ ਸਨ ਅਤੇ ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਮਾਰ ਦਿੱਤਾ। ਪ੍ਰਸ਼ਾਸਨ ਨੇ ਸੁਰੱਖਿਆ ਦੇ ਮੱਦੇਨਜ਼ਰ ਨਗਰੋਟਾ ਦੇ ਸਾਰੇ ਸਕੂਲਾਂ ਨੂੰ ਬੰਦ ਕਰਨ ਲਈ ਕਿਹਾ ਹੈ। ਧਿਆਨ ਰਹੇ ਕਿ ਦੋ ਹਫਤਿਆਂ ਵਿਚ ਇਹ ਚੌਥਾ ਮੁਕਾਬਲਾ ਹੈ, ਜਿਸ ਵਿਚ 8 ਅੱਤਵਾਦੀ ਮਾਰੇ ਜਾ ਚੁੱਕੇ ਹਨ।

Check Also

ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ’ਚ ਮੁੜ ਤੋਂ ਪੈਦਾ ਹੋਈ ਖਟਾਸ

ਦੋਵੇਂ ਦੇਸ਼ਾਂ ਨੇ ਆਪੋ-ਆਪਣੇ ਡਿਪਲੋਮੈਟਸ ਨੂੰ ਵਾਪਸ ਸੱਦਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਅਤੇ ਕੈਨੇਡਾ …