ਮੁੱਖ ਮੰਤਰੀ ਯੋਗੀ ਪੁਲਿਸ ਦੀ ਟੀਮ ਨੂੰ ਦੇਣਗੇ ਇਨਾਮ
ਲਖਨਊ/ਬਿਊਰੋ ਨਿਊਜ਼
ਉਤਰ ਪ੍ਰਦੇਸ਼ ਦੇ ਫਾਰੂਖਾਬਾਦ ‘ਚ 23 ਬੱਚਿਆਂ ਨੂੰ ਆਪਣੇ ਘਰ ਵਿਚ ਬੰਦੀ ਬਣਾਉਣ ਵਾਲੇ ਸੁਭਾਸ਼ ਨਾਮ ਦੇ ਇਕ ਸਿਰਫਿਰੇ ਵਿਅਕਤੀ ਨੂੰ ਪੁਲਿਸ ਨੇ ਮਾਰ ਦਿੱਤਾ ਅਤੇ ਪੁਲਿਸ ਵੱਲੋਂ 23 ਬੱਚਿਆਂ ਨੂੰ ਸਹੀ-ਸਲਾਮਤ ਬਚਾ ਲਿਆ ਗਿਆ ਹੈ। ਅਸਲ ‘ਚ ਉਕਤ ਵਿਅਕਤੀ ਵੱਲੋਂ ਲੰਘੇ ਕੱਲ੍ਹ ਜਨਮ ਦਿਨ ਮਨਾਉਣ ਦੇ ਬਹਾਨੇ ਬੱਚਿਆਂ ਨੂੰ ਆਪਣੇ ਘਰ ਬੁਲਾਇਆ ਗਿਆ ਅਤੇ ਫਿਰ ਉਸ ਨੇ ਬੱਚਿਆਂ ਨੂੰ ਬੰਦੀ ਬਣਾ ਲਿਆ ਸੀ। ਜਿਸ ਤੋਂ ਬਾਅਦ ਲੋਕਾਂ ਨੇ ਵੀ ਬੱਚਿਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਕੋਈ ਚਾਰਾ ਨਾ ਚਲਦਾ ਦੇਖ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਜਦੋਂ ਪੁਲਿਸ ਨੇ ਮੋਰਚਾ ਸੰਭਾਲਿਆ ਤਾਂ ਉਸ ਸਿਰਫਿਰੇ ਨੇ ਪੁਲਿਸ ‘ਤੇ ਵੀ ਫਾਇਰਿੰਗ ਕੀਤੀ। ਗਿਆਰਾਂ ਘੰਟਿਆਂ ਦੀ ਮੁਸ਼ਕੱਤ ਤੋਂ ਬਾਅਦ ਪੁਲਿਸ ਵੱਲੋਂ ਉਸ ਵਿਅਕਤੀ ਦਾ ਐਨਕਾਊਂਟਰ ਕਰ ਦਿੱਤਾ ਗਿਆ। ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਦਿੱਤਿਆ ਨਾਥ ਯੋਗੀ ਵੱਲੋਂ ਬੱਚਿਆਂ ਨੂੰ ਬਚਾਉਣ ਵਾਲੀ ਪੁਲਿਸ ਟੀਮ ਨੂੰ 10 ਲੱਖ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …