ਕਾਂਗਰਸੀ ਸੰਸਦ ਮੈਂਬਰਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਕੀਤਾ ਵਿਰੋਧ ਪ੍ਰਦਰਸ਼ਨ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਸਰਕਾਰ ਦੇ ਬਜਟ ਸੈਸ਼ਨ ਦੀ ਅੱਜ ਸ਼ੁਰੂਆਤ ਹੋ ਗਈ। ਇਸ ਦੌਰਾਨ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਸੋਨੀਆ ਗਾਂਧੀ ਦੀ ਅਗਵਾਈ ਵਿਚ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ. ਦੇ ਵਿਰੋਧ ਵਿਚ ਪ੍ਰਦਰਸ਼ਨ ਕਰ ਰਹੇ ਲੋਕਾਂ ਪ੍ਰਤੀ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਕਾਂਗਰਸ ਦੇ ਸੰਸਦ ਮੈਂਬਰਾਂ ਨੇ ਕਾਲੀਆਂ ਪੱਟੀਆਂ ਬ੍ਹੰਨ ਕੇ ਸੰਸਦ ਕੈਂਪਸ ਵਿਚ ਮਹਾਤਮਾ ਗਾਂਧੀ ਦੀ ਮੂਰਤੀ ਸਾਹਮਣੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿਚ ਰਾਹੁਲ ਗਾਂਧੀ, ਅਹਿਮਦ ਪਟੇਲ, ਅਧੀਰ ਰੰਜਨ ਚੌਧਰੀ ਸਮੇਤ ਕਈ ਸੰਸਦ ਮੈਂਬਰ ਸ਼ਾਮਲ ਹੋਏ। ਕਾਂਗਰਸੀ ਸੰਸਦ ਮੈਂਬਰਾਂ ਨੇ ਭਾਜਪਾ ਦੇ ਕਈ ਆਗੂਆਂ ਵਲੋਂ ਦਿੱਤੇ ਜਾ ਰਹੇ ਭੜਕਾਊ ਬਿਆਨਾਂ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਜ਼ਿਕਰਯੋਗ ਹੈ ਕਿ ਅੱਜ 31 ਜਨਵਰੀ ਤੋਂ ਸੰਸਦ ਦਾ ਬਜਟ ਸੈਸ਼ਨ ਸ਼ੁਰੂ ਹੋ ਗਿਆ ਅਤੇ ਸੰਸਦ ਦੇ ਦੋਹਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਸੰਬੋਧਨ ਕੀਤਾ। ਰਾਸ਼ਟਰਪਤੀ ਨੇ ਜਦੋਂ ਸੰਸਦ ‘ਚ ਸੀ.ਏ.ਏ.ਅਤੇ ਐਨ ਆਰ ਸੀ ਦੇ ਹੱਕ ਵਿਚ ਗੱਲ ਕੀਤੀ ਤਾਂ ਭਾਜਪਾ ਪੱਖੀਆਂ ਨੇ ਤਾੜੀਆਂ ਮਾਰੀਆਂ ਅਤੇ ਵਿਰੋਧੀ ਧਿਰਾਂ ਨੇ ਵਿਰੋਧ ਵਿਚ ਹੰਗਾਮਾ ਵੀ ਕੀਤਾ।
Check Also
ਦਿੱਲੀ-ਐਨਸੀਆਰ ਤੋਂ ਬਾਅਦ ਬਿਹਾਰ ’ਚ ਵੀ ਭੂਚਾਲ ਦੇ ਝਟਕੇ
ਭੂਚਾਲ ਦਾ ਕੇਂਦਰ ਨਵੀਂ ਦਿੱਲੀ ਦੱਸਿਆ ਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ-ਐਨਸੀਆਰ ਵਿਚ ਅੱਜ ਸੋਮਵਾਰ ਸਵੇਰੇ …