ਜਸਵੀਰ ਕੌਰ ਨੇ ਕੀਤੀ ਸੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ
ਫਰੀਦਕੋਟ/ਬਿਊਰੋ ਨਿਊਜ਼
ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਪਿਛਲੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਇਸ ਸਬੰਧੀ ਸੁਰਜੀਤ ਸਿੰਘ ਦੇ ਪਰਿਵਾਰ ਦਾ ਕਹਿਣਾ ਸੀ ਕਿ ਪਿੰਡ ਦੇ ਕੁਝ ਵਿਅਕਤੀਆਂ ਵਲੋਂ ਸੁਰਜੀਤ ਸਿੰਘ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਵਿਅਕਤੀਆਂ ਵੱਲੋਂ ਬਹਿਬਲ ਕਲਾਂ ਕਾਂਡ ਸਬੰਧੀ ਗਵਾਹੀ ਤੋਂ ਮੁਕਰਨ ਦਾ ਉਨ੍ਹਾਂ ‘ਤੇ ਦਬਾਅ ਪਾਇਆ ਜਾ ਰਿਹਾ ਸੀ। ਇਸ ਸਬੰਧੀ ਸੁਰਜੀਤ ਸਿੰਘ ਦੀ ਪਤਨੀ ਜਸਵੀਰ ਕੌਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿਦਰ ਸਿੰਘ ਨਾਲ ਵੀ ਮੁਲਾਕਾਤ ਕੀਤੀ। ਪੁਲਿਸ ਨੇ ਹੁਣ ਜਸਵੀਰ ਕੌਰ ਦੀ ਸ਼ਿਕਾਇਤ ‘ਤੇ ਮਨਜਿੰਦਰ ਸਿੰਘ, ਜਗਦੀਪ ਸਿੰਘ ਅਤੇ ਲਵਪ੍ਰੀਤ ਸਿੰਘ ਨਾਮ ਦੇ ਤਿੰਨ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਜਸਵੀਰ ਕੌਰ ਦਾ ਇਹ ਵੀ ਕਹਿਣਾ ਸੀ ਕਿ ਕਾਂਗਰਸੀ ਵਿਧਾਇਕਾਂ ਗੁਰਪ੍ਰੀਤ ਸਿੰਘ ਕਾਂਗੜ ਅਤੇ ਕੁਸ਼ਲਦੀਪ ਸਿੰਘ ਢਿੱਲੋਂ ਦੀ ਸ਼ਹਿ ‘ਤੇ ਉਸਦੇ ਪਤੀ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਰਿਹਾ ਅਤੇ ਉਨ੍ਹਾਂ ਦੇ ਘਰ ‘ਤੇ ਫਾਇਰਿੰਗ ਵੀ ਹੋਈ ਸੀ। ਇਸ ਦੇ ਚੱਲਦਿਆਂ ਸੁਰਜੀਤ ਸਿੰਘ ਦੇ ਪਰਿਵਾਰ ਨੂੰ ਸੁਰੱਖਿਆ ਵੀ ਮਿਲੀ ਹੋਈ ਸੀ।
Check Also
ਦਿਲਜੀਤ ਦੋਸਾਂਝ ਦੇ ਹੱਕ ’ਚ ਗਰਜੇ ਭਗਵੰਤ ਮਾਨ
ਕਿਹਾ : ਦਿਲਜੀਤ ਵਰਗੇ ਕਲਾਕਾਰਾਂ ਦਾ ਕਰਨਾ ਚਾਹੀਦੈ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …