ਇਕ ਅਫਗਾਨੀ ਸਮੇਤ 6 ਵਿਅਕਤੀ ਗ੍ਰਿਫਤਾਰ
ਅੰਮ੍ਰਿਤਸਰ/ਬਿਊਰੋ ਨਿਊਜ਼
ਪੰਜਾਬ ਵਿਚ ਹੈਰੋਇਨ ਦੀ ਸਮਗਲਿੰਗ ਦੇ ਯਤਨ ਵੱਡੀ ਪੱਧਰ ‘ਤੇ ਕੀਤੇ ਜਾ ਰਹੇ ਹਨ ਅਤੇ ਹੁਣ ਪੁਲਿਸ ਨੇ ਅੰਮ੍ਰਿਤਸਰ ‘ਚੋਂ ਇਕ ਗਿਰੋਹ ਕਾਬੂ ਕੀਤਾ ਹੈ ਜਿਸ ਕੋਲੋਂ 180 ਕਿਲੋਗ੍ਰਾਮ ਹੈਰੋਇਨ ਫੜੀ ਗਈ ਹੈ, ਜਿਸਦੀ ਕੌਮਾਂਤਰੀ ਬਜ਼ਾਰ ਵਿਚ ਕੀਮਤ 1 ਹਜ਼ਾਰ ਕਰੋੜ ਰੁਪਏ ਤੋਂ ਵੀ ਵੱਧ ਦੱਸੀ ਜਾ ਰਹੀ ਹੈ। ਪੁਲਿਸ ਨੇ ਇਸ ਮਾਮਲੇ ਵਿਚ ਇਕ ਅਫਗਾਨੀ ਸਣੇ ਛੇ ਵਿਅਕਤੀ ਗ੍ਰਿਫਤਾਰ ਕੀਤੇ ਹਨ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿਚ ਇਕ ਲੜਕੀ ਵੀ ਸ਼ਾਮਲ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਹੈਰੋਇਨ ਇਕ ਫੈਕਟਰੀ ਵਿਚੋਂ ਫੜੀ ਗਈ ਹੈ ਅਤੇ ਇਥੇ ਸਿੰਥੈਟਿਕ ਤੇ ਮਿਲਾਵਟੀ ਨਸ਼ੇ ਵੀ ਤਿਆਰ ਕੀਤੇ ਜਾਂਦੇ ਸਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਹੋਰ ਵੀ ਅਹਿਮ ਜਾਣਕਾਰੀਆਂ ਮਿਲਣ ਦੀ ਗੱਲ ਕਹੀ ਜਾ ਰਹੀ ਹੈ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …