ਦਿੱਲੀ ਵਿਚ 4 ਦਿਨਾਂ ਵਿਚ ਅਜਿਹੀ ਤੀਜੀ ਘਟਨਾ
ਨਵੀਂ ਦਿੱਲੀ/ਬਿਊਰੋ ਨਿਊਜ਼
ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦਿੱਲੀ ਦੇ ਬਾਹਰ ਲੰਘੀ ਦੇਰ ਰਾਤ ਅਣਪਛਾਤੇ ਵਿਅਕਤੀਆਂ ਨੇ ਫਾਇਰਿੰਗ ਕਰ ਦਿੱਤੀ। ਇਥੋਂ ਕੁਝ ਹੀ ਦੂਰੀ ‘ਤੇ ਨਾਗਕਿਰਤਾ ਸੋਧ ਕਾਨੂੰਨ ਖਿਲਾਫ ਪ੍ਰਦਰਸ਼ਨ ਚੱਲ ਰਿਹਾ ਹੈ। ਸਕੂਟੀ ‘ਤੇ ਆਏ ਇਨ੍ਹਾਂ ਹਮਲਾਵਰਾਂ ਨੇ ਯੂਨੀਵਰਸਿਟੀ ਦੇ ਗੇਟ ਨੰਬਰ 5 ਨੇੜੇ ਗੋਲੀ ਚਲਾਈ। ਪੁਲਿਸ ਨੇ ਗਵਾਹਾਂ ਦੇ ਬਿਆਨਾਂ ਦੇ ਅਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ। ਇਸ ਤੋਂ ਪਹਿਲਾਂ ਜਾਮੀਆ ਅਤੇ ਸ਼ਹੀਨ ਬਾਗ ਇਲਾਕੇ ਵਿਚ ਲਗਾਤਾਰ ਫਾਇਰਿੰਗ ਦੀਆਂ ਘਟਨਾਵਾਂ ਸਾਹਮਣੇ ਆਉਣ ਤੋਂ ਬਾਅਦ ਡੀ.ਸੀ.ਪੀ. ਦਾ ਤਬਾਦਲਾ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਲੰਘੀ 30 ਜਨਵਰੀ ਨੂੰ ਇਕ ਬੰਦੂਕਧਾਰੀ ਹਮਲਾਵਰ ਨੇ ਜਾਮੀਆ ਇਲਾਕੇ ਵਿਚ ਸੀ.ਏ.ਏ. ਦੇ ਖਿਲਾਫ ਮਾਰਚ ਕੱਢ ਰਹੇ ਲੋਕਾਂ ‘ਤੇ ਫਾਇਰਿੰਗ ਕੀਤੀ ਸੀ। ਇਸ ਤੋਂ ਬਾਅਦ 1 ਫਰਵਰੀ ਨੂੰ ਸ਼ਹੀਨ ਬਾਗ ਇਲਾਕੇ ਵਿਚ ਇਕ ਨੌਜਵਾਨ ਨੇ ਹਵਾਈ ਫਾਇਰ ਕੀਤੇ ਸਨ। ਇਸ ਦੇ ਚੱਲਦਿਆਂ ਪਿਛਲੇ 4 ਦਿਨਾਂ ਵਿਚ ਗੋਲੀ ਚੱਲਣ ਦੀ ਇਹ ਤੀਜੀ ਘਟਨਾ ਹੈ। ਅਜਿਹੀਆਂ ਘਟਨਾਵਾਂ ਨੂੰ ਭਾਜਪਾ ਆਗੂਆਂ ਦੇ ਬਿਆਨਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
Check Also
ਮਹਾਰਾਸ਼ਟਰ ’ਚ ਭਾਜਪਾ-ਸ਼ਿਵਸੈਨਾ ਵਿਚਾਲੇ ਗ੍ਰਹਿ ਮੰਤਰਾਲੇ ਨੂੰ ਲੈ ਕੇ ਫਸਿਆ ਪੇਚ
ਭਾਜਪਾ ਨੇ ਮੁੱਖ ਮੰਤਰੀ ਵਜੋਂ ਦੇਵੇਂਦਰ ਫੜਨਵੀਸ ਦਾ ਨਾਮ ਕੀਤਾ ਤੈਅ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ …