ਵਿਰੋਧੀ ਧਿਰ ਨੇ ‘ਗੋਲੀ ਮਾਰਨਾ ਬੰਦ ਕਰੋ’ ਦੇ ਨਾਅਰੇ ਲਗਾਏ ਅਤੇ ਕੀਤਾ ਵਾਕ ਆਊਟ
ਨਵੀਂ ਦਿੱਲੀ/ਬਿਊਰੋ ਨਿਊਜ਼
ਸੰਸਦ ਦੇ ਬਜਟ ਸੈਸ਼ਨ ਵਿਚ ਅੱਜ ਸੀ.ਏ.ਏ. ਅਤੇ ਐਨ.ਆਰ.ਸੀ. ਦੇ ਮਾਮਲੇ ‘ਤੇ ਖੂਬ ਹੰਗਾਮਾ ਹੋਇਆ। ਕਾਂਗਰਸ, ਤ੍ਰਿਣਮੂਲ, ਮਾਰਕਸਵਾਦੀ ਕਮਿਊਨਿਸਟ ਪਾਰਟੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੰਸਦ ਮੈਂਬਰਾਂ ਨੇ ਲੋਕ ਸਭਾ ਵਿਚ ਵਿੱਤ ਰਾਜ ਮੰਤਰੀ ਅਨੁਰਾਗ ਠਾਕਰ ਦੇ ਭਾਸ਼ਣ ਦਾ ਵਿਰੋਧ ਕੀਤਾ। ‘ਗੋਲੀ ਮਾਰਨਾ ਬੰਦ ਕਰੋ, ਦੇਸ਼ ਨੂੰ ਤੋੜਨਾ ਬੰਦ ਕਰੋ’ ਦੇ ਨਾਅਰੇ ਵੀ ਲੋਕ ਸਭਾ ਵਿਚ ਲਗਾਏ ਗਏ। ਇਸਦੇ ਨਾਲ ਹੀ ਸੀ.ਏ.ਏ. ਤੇ ਐਨ.ਆਰ.ਸੀ. ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਜਵਾਬ ਦੀ ਮੰਗ ਕੀਤੀ। ਇਸ ਤੋਂ ਬਾਅਦ ਜਦ ਭਾਜਪਾ ਸੰਸਦ ਮੈਂਬਰ ਪਰਵੇਸ਼ ਵਰਮਾ ਭਾਸ਼ਣ ਦੇ ਰਹੇ ਸਨ, ਤਾਂ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸਦਨ ਵਿਚੋਂ ਵਾਕ ਆਊਟ ਕਰ ਦਿੱਤਾ। ਧਿਆਨ ਰਹੇ ਕਿ ਅਨੁਰਾਗ ਠਾਕਰ ਨੇ ਪਿਛਲੇ ਹਫਤੇ ਇਕ ਰੈਲੀ ਵਿਚ ਦੇਸ਼ ਧ੍ਰੋਹੀਆਂ ਨੂੰ ਗੋਲੀ ਮਾਰਨ ਦੇ ਨਾਅਰੇ ਲਗਾਏ ਸਨ ਅਤੇ ਇਸ ਤੋਂ ਬਾਅਦ ਦਿੱਲੀ ਵਿਚ ਅਜਿਹੀਆਂ ਘਟਨਾਵਾਂ ਸਾਹਮਣੇ ਵੀ ਆ ਗਈਆਂ। ਇਸ ਤੋਂ ਇਲਾਵਾ ਲੰਘੇ ਕੱਲ੍ਹ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੇ ਵੀ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਲਈ ‘ਗੋਲੀ ਦੀ ਵਰਤੋਂ’ ਕਰਨ ਦੀ ਗੱਲ ਕੀਤੀ ਹੈ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …